Punjab Religion

ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ ਨੂੰ ਸੰਦੇਸ਼ ਦਿੱਤਾ ਹੈ।  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਦੇਸ਼ ਦਿੱਤਾ ਹੈ ਕਿ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਆਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ।