ਬਿਉਰੋ ਰਿਪੋਰਟ – ਪੰਜਾਬ ਵਿਚ ਹੁਣ ਠੰਡ ਵਧਣੀ ਸ਼ੁਰੂ ਹੋ ਗਈ ਹੈ ਅਤੇ ਸੂਬੇ ਵਿਚ ਧੁੰਦ (Fog Alert in Punjab) ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿਤ ਵਿਜ਼ੀਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਇਸ ਦਾ ਅਸਰ ਸਿਰਫ ਪੰਜਾਬ ਵਿਚ ਹੀ ਹੋਵੇਗਾ ਪਰ ਚੰਡੀਗੜ੍ਹ ਵਿਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਪਰ ਇਸ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਵਿਚ ਘੱਟ ਹੀ ਰਹੇਗਾ। ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ – ਹੋਰ ਸ਼ਕਤੀਸ਼ਾਲੀ ਹੋਈ ਭਾਰਤੀ ਜਲ ਸੈਨਾ! K-4 ਬੈਲਿਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ