Khetibadi Punjab

weather forecast : ਕੱਲ ਤੋਂ ਮੀਂਹ, ਹਨੇਰੀ ਅਤੇ ਗੜੇਮਾਰੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ

rain alert in Punjab, weather forecast, Punjab news, weather

ਚੰਡੀਗੜ੍ਹ : ਪੰਜਾਬ ਵਿੱਚ 30 ਅਤੇ 31 ਮਾਰਚ ਨੂੰ ਭਾਰੀ ਮੀਂਹ ਦੱਸਿਆ ਗਿਆ ਹੈ। ਇਸਦੇ ਨਾਲ ਹੀ ਇੱਕ ਅਪ੍ਰੈਲ ਨੂੰ ਬਹੁਤੇ ਜ਼ਿਲਿਆਂ ਅਤੇ ਦੋ ਅਪ੍ਰੈਲ ਨੂੰ ਕੁੱਝ ਕੁ ਜ਼ਿਲਿਆਂ ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਕੇਂਦਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਨੇ ਪੇਸ਼ੀਨਗੋਈ ਵਿੱਚ ਕਿਹਾ ਗਿਆ ਹੈ ਕਿ ਤੇਜ਼ ਹਵਾ/ਗੜੇ ਬਾਗਾਂ, ਬਾਗਬਾਨੀ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਮੌਸਮ ਵਿਭਾਗ ਮੁਤਾਬਿਕ 30 ਮਾਰਚ ਨੂੰ ਸਾਰੇ ਪੰਜਾਬ ਵਿੱਚ ਗਰਜ ਚਮਕ ਨਾਲ ਮੀਂਹ ਦੱਸਿਆ ਗਿਆ ਹੈ। ਇਸ ਦਿਨ ਕੁੱਝ ਜ਼ਿਲਿਆਂ ਵਿੱਚ ਗੜੇ ਪੈਣ ਦੀ ਸੰਭਾਵਨੀ ਵੀ ਜਤਾਈ ਗਈ ਹੈ। ਇਸਦੇ ਨਾਲ ਹੀ 30 ਤੋਂ 40 ਕਿੱਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

31 ਮਾਰਚ ਨੂੰ ਪੂਰੇ ਪੰਜਾਬ ਵਿੱਚ ਹੀ ਗਰਜ ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਕੁੱਝ ਕੁ ਜ਼ਿਲਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਦਿਨ ਵੀ 30 ਤੋਂ 40 ਕਿੱਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

rain alert in Punjab, weather forecast, Punjab news, weather
ਚੰਡੀਗੜ੍ਹ ਮੌਸਮ ਵਿਭਾਗ ਵੱਲੋ ਜਾਰੀ ਪੇਸ਼ੀਨਗੋਈ ਵਿੱਚ ਸਾਫ ਤੌਰ ਉੱਤੇ ਮੌਸਮ ਬਾਰੇ ਜਾਣਿਆ ਜਾ ਸਕਦਾ ਹੈ।

ਅਗਲੇ ਮਹੀਨੇ ਪਹਿਲੀ ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ਵਿੱਚ ਹਲਕਾ ਮੀਂਹ ਦੱਸਿਆ ਹੈ। ਇਸਦੇ ਨਾਲ ਹੀ ਦੋ ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ,  ਤਰਨਤਾਰਨ, ਫਿਰੋਜਪੁਰ, ਫਰੀਦਕੋਟ, ਮੁਕਤਸਰ, ਮੋਗਾ ਅਤੇ ਫਾਜ਼ਿਲਾ ਵਿਖੇ ਕਿਤੇ ਕਿਤੇ ਹਲਕਾ ਮੀਂਹ ਦੱਸਿਆ ਗਿਆ ਹੈ।

ਮੌਸਮ ਵਿਭਾਗ ਨੇ ਬੁੱਧਵਾਰ ਨੂੰ 30 ਮਾਰਚ ਤੋਂ 1 ਅਪ੍ਰੈਲ ਤੱਕ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਬਾਰਸ਼/ਤੂਫ਼ਾਨ/ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੀ ਪੇਸ਼ੀਨਗੋਈ ਵਿੱਚ ਕਿਹਾ ਗਿਆ ਹੈ ਕਿ “30 ਮਾਰਚ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਵਿੱਚ ਕਾਫ਼ੀ ਵਿਆਪਕ ਮੀਂਹ/ਤੂਫ਼ਾਨ ਦੀ ਗਤੀਵਿਧੀ ਦੀ ਸੰਭਾਵਨਾ ਹੈ; ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੜੀਸਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 31 ਮਾਰਚ ਅਤੇ ਉੱਤਰਾਖੰਡ ਵਿੱਚ 1 ਅਪ੍ਰੈਲ ਨੂੰ ਬਾਰਿਸ਼ ਹੋਵੇਗੀ। ”