The Khalas Tv Blog Punjab ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ
Punjab

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ

ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸਵੇਰੇ ਫ਼ਤਿਹਗੜ੍ਹ ਸਾਹਿਬ, ਮੁਹਾਲੀ, ਜਲੰਧਰ ਵਿੱਚ ਸਵੇਰੇ ਭਾਰੀ ਅਤੇ ਹਲਕਾ ਮੀਂਹ ਪਿਆ, ਜਿਸ ਨਾਲ ਮੌਸਮ ਵਿੱਚ ਠੰਢੀ ਹਵਾ ਆਈ। ਇਸ ਦੌਰਾਨ, ਅੰਮ੍ਰਿਤਸਰ ਵਿੱਚ ਰਾਤ ਭਰ ਅਤੇ ਸਵੇਰੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

ਲੁਧਿਆਣਾ ਵਿੱਚ ਬੱਦਲ ਛਾਏ ਹੋਏ ਹਨ। ਸਵੇਰੇ ਹਲਕੀ ਬੂੰਦਾਬਾਂਦੀ ਸ਼ੁਰੂ ਹੋਈ, ਪਰ ਥੋੜ੍ਹੀ ਦੇਰ ਬਾਅਦ ਰੁਕ ਗਈ। ਇਸ ਦੌਰਾਨ, ਮੋਹਾਲੀ ਵਿੱਚ ਮੌਸਮ ਨਮੀ ਵਾਲਾ ਬਣਿਆ ਹੋਇਆ ਹੈ, ਅਤੇ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਮੁਤਾਬਕ ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਲਈ ਪੰਜਾਬ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਹਾੜੀ ਇਲਾਕਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਰਿਹਾ ਹੈ, ਜਿਸ ਨਾਲ ਪੰਜਾਬ ਵਿੱਚ ਹੜ੍ਹ ਆਉਣ ਦਾ ਖ਼ਤਰਾ ਵਧ ਗਿਆ ਹੈ। ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਇਸ ਕਾਰਨ, ਡੈਮਾਂ ‘ਤੇ ਦਬਾਅ ਘਟਾਉਣ ਲਈ ਹੌਲੀ-ਹੌਲੀ ਅਤੇ ਨਿਯੰਤਰਿਤ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਕਾਰਨ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

Exit mobile version