India

ਦਿੱਲੀ ਵਿੱਚ ਫਿਰ ਦੌੜੀ ਮੈਟਰੋ, ਦੁਕਾਨਾਂ ਵਾਲਿਆਂ ਨੂੰ ਵੀ ਢਿੱਲ੍ਹ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਇਸ ਨੂੰ ਦੇਖਦਿਆਂ ਹੋਇਆਂ ਦਿੱਲੀ ਸਰਕਾਰ ਨੇ 10 ਮਈ ਤੋਂ ਬਾਅਦ ਬੰਦ ਕੀਤੀ ਗਈ ਮੈਟਰੋ ਸੇਵਾ ਨੂੰ ਅੱਜ ਤੋਂ ਮੁੜ ਬਹਾਲ ਕਰ ਦਿੱਤਾ ਹੈ।ਇਸ ਤੋਂ ਇਲਾਵਾ ਦਿੱਲੀ ਵਿੱਚ ਤਾਲਾਬੰਦੀ ਦੇ ਮੱਦੇਨਜ਼ਰ ਵੀ ਰੁਜ਼ਗਾਰ ਨਾਲ ਜੁੜੇ ਸੈਕਟਰ ਨੂੰ ਢਿੱਲਵੀ ਦਿੱਤੀ ਜਾ ਰਹੀ ਹੈ ਤੇ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਿਕ ਮੈਟਰੋ ਸੇਵਾ ਨੂੰ 50 ਫੀਸਦ ਯਾਤਰੀਆਂ ਨਾਲ ਹੀ ਚੱਲਣ ਦੀ ਇਜ਼ਾਜਤ ਦਿੱਤੀ ਗਈ ਹੈ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕਿ ਬੇਸ਼ੱਕ ਇਸ ਢਿੱਲ੍ਹ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਪਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰਥਚਾਰੇ ਨੂੰ ਮੁੜ ਤੋਂ ਲੀਹਾਂ ‘ਤੇ ਲੈ ਕੇ ਆਉਣ ਲਈ ਇਹ ਫੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਪ੍ਰੈਲ ਵਿਚ ਕੋਰੋਨਾ ਦੇ ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਸਨ, ਜਦੋਂ ਕਿ ਹੁਣ ਇਹ ਸੰਖਿਆਂ ਸਿਰਫ 381 ਹੋ ਗਈ ਹੈ।