ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲ ਰਹੀ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਡਿੱਗ ਰਿਹਾ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਨਾਲੋਂ 2.4 ਡਿਗਰੀ ਘੱਟ ਹੈ।
। ਮੌਸਮ ਵਿਭਾਗ ਨੇ ਅੱਜ ਲਈ ਸੀਤ ਲਹਿਰ ਯੈਲੋ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੀ ਦੂਜੀ ਸਭ ਤੋਂ ਠੰਢੀ ਰਾਤ ਹੈ। ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਰਾਜ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ।


