ਪਿਛਲੇ ਦਿਨੀਂ ਅਸਾਮ ਦੀ ਡਿਬੜੂਗੜ੍ਹ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇ ਕੇ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਬਠਿੰਡਾ ਦੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ‘ਤੇ ਪ੍ਰਧਾਨ ਮੰਤਰੀ ਬਾਜੇਕੇ ਨੇ ਦੋਸ਼ ਲਗਾਏ ਹਨ ਕਿ ਬਾਥਰੂਮਾਂ ਵਿੱਚ ਗੁਪਤ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਨਿਜਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ। ਜੇਲ੍ਹ ਵਿਚਲੇ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ।
ਆਡੀਓ ਮੈਸੇਜ ਜਾਰੀ ਕਰ ਜੇਲ੍ਹ ਪ੍ਰਸ਼ਾਸਨ ਉਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਬਾਰੇ ਜ਼ਰੂਰ ਕਹਿਣ।