The Khalas Tv Blog Punjab ਪ੍ਰਧਾਨ ਮੰਤਰੀ ਬਾਜੇ ਕੇ ਨੇ ਬਠਿੰਡਾ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਸ਼ੁਰੂ
Punjab

ਪ੍ਰਧਾਨ ਮੰਤਰੀ ਬਾਜੇ ਕੇ ਨੇ ਬਠਿੰਡਾ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਸ਼ੁਰੂ

ਪਿਛਲੇ ਦਿਨੀਂ ਅਸਾਮ ਦੀ ਡਿਬੜੂਗੜ੍ਹ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇ ਕੇ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਬਠਿੰਡਾ ਦੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ‘ਤੇ ਪ੍ਰਧਾਨ ਮੰਤਰੀ ਬਾਜੇਕੇ ਨੇ ਦੋਸ਼ ਲਗਾਏ ਹਨ ਕਿ ਬਾਥਰੂਮਾਂ ਵਿੱਚ ਗੁਪਤ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਨਿਜਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ। ਜੇਲ੍ਹ ਵਿਚਲੇ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ।

ਆਡੀਓ ਮੈਸੇਜ ਜਾਰੀ ਕਰ ਜੇਲ੍ਹ ਪ੍ਰਸ਼ਾਸਨ ਉਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਬਾਰੇ ਜ਼ਰੂਰ ਕਹਿਣ।

Exit mobile version