ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਸਬੰਧੀ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਮੇਰੇ ਖ਼ਿਲਾਫ਼ ਪੁਲਿਸ ਵੱਲੋਂ ਕੀਤੀ ਕਾਰਵਾਈ ਗੈਰ ਕਾਨੂੰਨੀ ਹੈ।
ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਵਕੀਲ ਦੇ ਰਾਹੀਂ NSA ਲਾਉਣ ਨੂੰ ਚੁਨੌਤੀ ਦਿੱਤੀ ਹੈ। ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਦੇ ਨਾਲ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਉਹਨਾਂ ਦੇ ਸਾਥੀ ਬਸੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਵੀ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।
ਬਸੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਵੀ NSA ਲਾਉਣ ਅਤੇ ਆਪਣੀ ਗਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਕਿ ਆਪਣੇ ਵਕੀਲ ਰਹੀਂ ਪਟੀਸ਼ਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਗ੍ਰਿਫ਼ਤਾਰੀ ਨੂੰ ਖਤਮ ਕਰਕੇ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।
ਦਰਅਸਲ, ਉਸ ‘ਤੇ 23 ਫਰਵਰੀ 2023 ਨੂੰ ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਹੁਣ ਮੁਲਜ਼ਮਾਂ ਨੇ ਨਜ਼ਰਬੰਦੀ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਹੈ ਅਤੇ ਇਨ੍ਹਾਂ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਇਸ ਹਫ਼ਤੇ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ 23 ਫਰਵਰੀ, 2023 ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ‘ਚ ਕਈ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਸਨ।