The Khalas Tv Blog Punjab ਪ੍ਰਵਾਸੀ ਵੱਲੋਂ ਅਗਵਾ ਕੀਤੀ ਨਾਬਾਲਗ ਲੜਕੀ ਉੱਤਰ ਪ੍ਰਦੇਸ਼ ਤੋਂ ਬਰਾਮਦ
Punjab

ਪ੍ਰਵਾਸੀ ਵੱਲੋਂ ਅਗਵਾ ਕੀਤੀ ਨਾਬਾਲਗ ਲੜਕੀ ਉੱਤਰ ਪ੍ਰਦੇਸ਼ ਤੋਂ ਬਰਾਮਦ

ਜਲੰਧਰ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਲਿਆ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਜਲੰਧਰ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ ਸਥਿਤ ਇੰਦਰਾ ਕਲੋਨੀ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਲਿਆ ਸੀ।

ਜਿਸ ਤੋਂ ਬਾਅਦ ਆਰੋਪੀ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਲੈ ਗਿਆ। ਪਰਿਵਾਰ ਵਾਲਿਆਂ ਵੱਲੋਂ ਲੜਕੀ ਦੇ ਅਗਵਾ ਹੋਣ ਸਬੰਧੀ ਮਾਮਲਾ ਦਰਜ ਕਰਵਾਇਆ ਗਿਆ।  ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਇੱਕ ਟੀਮ ਪਰਿਵਾਰਕ ਮੈਂਬਰਾਂ ਸਮੇਤ ਬਹਿਰਾਇਚ ਭੇਜੀ ਗਈ। ਸਥਾਨਕ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਲੜਕੀ ਨੂੰ ਬਰਾਮਦ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

Exit mobile version