ਜਲੰਧਰ ਵਿੱਚ ਹੈਵਾਨੀਅਤ ਦੀਆਂ ਹੱਦਾਂ ਪਾਰ ਹੋ ਗਈਆਂ ਹਨ ਜਿੱਥੇ ਇੱਕ ਨਾਬਾਲਗ ਲੜਕੀ ਨਾਲ ਦੋ ਦੋਸਤਾਂ ਨੇ ਮਿਲ ਕੇ ਬਲਾਤਕਾਰ ਕੀਤਾ। ਦੋਸ਼ੀ ਨੇ ਪਹਿਲਾਂ ਪੀੜਤਾ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਉਸ ਨਾਲ ਇਕ-ਇਕ ਕਰਕੇ ਸਰੀਰਕ ਸਬੰਧ ਬਣਾਏ। ਜਦੋਂ ਮਾਮਲਾ ਪੁਲਿਸ ਕੋਲ ਪੁੱਜਾ ਤਾਂ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਦੀ ਪੁਲਿਸ ਨੇ ਪਿੰਡ ਸਿਕੰਦਰਪੁਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਅਤੇ ਦੋਸਤ ਸਾਹਿਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਵਿੱਚ ਬੀਐਨਐਸ ਦੀ ਧਾਰਾ 70 ਅਤੇ ਪੋਕਸੋ ਐਕਟ ਦੀ ਧਾਰਾ 6 ਲਗਾਈ ਗਈ ਹੈ। ਘਟਨਾ ਦੇ ਬਾਅਦ ਤੋਂ ਦੋਵੇਂ ਦੋਸ਼ੀ ਫਰਾਰ ਹਨ। ਜਿਸ ਦੀ ਆਦਮਪੁਰ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰੀ ਤੋਂ ਬਾਅਦ ਪੁਲਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਵੇਗੀ।
ਇਹ ਘਟਨਾ ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਸਿਕੰਦਰਪੁਰ ਦੀ ਹੈ। ਰਵਿੰਦਰ 24 ਜੁਲਾਈ ਦੀ ਦੁਪਹਿਰ ਨੂੰ ਕਿਸੇ ਬਹਾਨੇ ਪੀੜਤਾ ਨੂੰ ਆਪਣੇ ਘਰ ਲੈ ਆਇਆ ਸੀ। ਜਿੱਥੇ ਸਾਹਿਲ ਪਹਿਲਾਂ ਹੀ ਮੌਜੂਦ ਸੀ। ਉਥੇ ਉਕਤ ਮੁਲਜ਼ਮ ਨੇ ਵਾਰੀ-ਵਾਰੀ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ।
ਘਟਨਾ ਤੋਂ ਬਾਅਦ ਪੀੜਤਾ ਕਿਸੇ ਤਰ੍ਹਾਂ ਉਥੋਂ ਭੱਜ ਕੇ ਆਪਣੇ ਪਰਿਵਾਰ ਕੋਲ ਪਹੁੰਚ ਗਈ। ਪੀੜਤ ਨੇ ਤੁਰੰਤ ਆਪਣੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਫਿਰ ਉਸ ਦਾ ਮੈਡੀਕਲ ਕਰਵਾਇਆ। ਮੈਡੀਕਲ ਜਾਂਚ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਆਦਮਪੁਰ ਥਾਣੇ ਵਿੱਚ ਤਾਇਨਾਤ ਇੰਸਪੈਕਟਰ ਸੰਦੀਪ ਕੌਰ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।