ਹਰਿਆਣਾ (Haryana) ਦਾ ਕੈਥਲ (kaithal) ਵਿੱਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਘੱਟ ਗਿਣਤੀ ਕਮਿਸ਼ਨ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੀ ਕੀਤਾ ਗਿਆ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਲਾਲਪੁਰਾ ਨੇ ਕਿਹਾ ਕਿ ਕੁੱਝ ਲੋਕ ਸਮਾਜ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਿੱਖ ਇਸ ਤਰ੍ਹਾਂ ਬਿਲਕੁਲ ਨਹੀਂ ਕਰਦੇ। ਸਿੱਖ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੇ ਕੈਥਲ ਵਿੱਚ ਇਕ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ ਅਤੇ ਉਸ ਨੂੰ ਖ਼ਾਲਿਸਤਾਨੀ ਕਿਹਾ ਸੀ। ਦੋ ਅਣਪਛਾਤੇ ਨੌਜਵਾਨਾਂ ਵੱਲੋਂ ਸਿੱਖ ਨੌਜਵਾਨ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਤੂਲ ਫੜ ਗਿਆ ਸੀ। ਇਸ ਦੀ ਸਾਰੀਆਂ ਸਿੱਖ ਜਥੇਬੰਦੀਆਂ ਵੱਲੋਂ ਨਿੰਦਾ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੀੜ੍ਹਤ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ – ਰਾਜਨਾਥ ਸਿੰਘ ਨੇ ਸੰਭਾਲਿਆ ਅਹੁਦਾ