The Khalas Tv Blog Punjab ਬਠਿੰਡਾ ‘ਚ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਪਹੁੰਚਾਇਆ ਨੁਕਸਾਨ
Punjab

ਬਠਿੰਡਾ ‘ਚ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਪਹੁੰਚਾਇਆ ਨੁਕਸਾਨ

ਬਿਊਰੋ ਰਿਪੋਰਟ – ਬਠਿੰਡਾ (Bathinda) ਵਿੱਚ ਗੁਰਦੁਆਰਾ ਸਾਹਿਬ ‘ਤੇ ਸ਼ਰਾਰਤੀ ਅਨਸਰਾਂ ਨੇ ਰੋੜੇ ਮਾਰ ਕੇ ਸ਼ੀਸ਼ੇ ਤੋੜ ਦਿੱਤੇ ਹਨ। ਬਠਿੰਡਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਡਿਓੜੀ ਦੇ ਸ਼ੀਸੇ ੜੋੜੇ ਹਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਹਨ। ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ। ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ‘ਚ ਮੁੜ ਫੇਰਬਦਲ, ਮਾਲ ਅਧਿਕਾਰੀ ਤੇ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

 

 

Exit mobile version