The Khalas Tv Blog Punjab ਗਿਆਸਪੁਰਾ ਦੇ ਸ਼ਾਂਤੀ ਨਗਰ ‘ਚ ਬਦਮਾਸ਼ਾਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ! ਇਕ ਪਰਿਵਾਰ ਨੂੰ ਬਣਾਇਆ ਨਿਸ਼ਾਨਾ
Punjab

ਗਿਆਸਪੁਰਾ ਦੇ ਸ਼ਾਂਤੀ ਨਗਰ ‘ਚ ਬਦਮਾਸ਼ਾਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ! ਇਕ ਪਰਿਵਾਰ ਨੂੰ ਬਣਾਇਆ ਨਿਸ਼ਾਨਾ

ਲੁਧਿਆਣਾ (Ludhiana) ‘ਚ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਗਿਆਸਪੁਰਾ ਦੇ ਸ਼ਾਂਤੀ ਨਗਰ ਵਿੱਚ 20 ਤੋਂ 25 ਦੇ ਕਰੀਬ ਬਦਮਾਸ਼ਾਂ ਨੇ ਮੁਹਲੇ ਵਿੱਚ ਦਾਖਲ ਹੋ ਕੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਬਦਮਾਸ਼ਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰ ਹੜਕੰਪ ਮਚਾਇਆ ਗਿਆ। ਬਦਮਾਸ਼ਾਂ ਵੱਲੋ ਬਿਜਲੀ ਦੇ ਮੀਟਰ ਅਤੇ ਕਈ ਵਾਹਨਾਂ ਦੀ ਵੀ ਭੰਨਤੋੜ ਕੀਤੀ ਹੈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਵਿੱਚ ਰਿਕਾਰਡ ਹੋ ਗਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ ਵੀਡੀਓ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਤੋਂ 25 ਦੇ ਕਰੀਬ ਬਦਮਾਸ਼ਾਂ ਨੇ ਮੁਹੱਲੇ ਵਿੱਚ ਦਾਖਲ ਹੋ ਕੇ ਇਕ ਪਰਿਵਾਰ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਬਦਮਾਸ਼ਾਂ ਨੇ ਤਿੰਨ ਵਿਅਕਤੀਆਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਲਾਕਾ ਨਿਵਾਸੀ ਸੋਨੂੰ ਨੇ ਦੱਸਿਆ ਕਿ ਜਦੋਂ ਉਹ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਉਣ ‘ਚ ਕਾਮਯਾਬ ਹੋਇਆ ਤਾਂ ਬਦਮਾਸ਼ਾਂ ਨੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਇਲਾਕੇ ਦੇ ਲੋਕਾਂ ਨੇ ਇਕੱਠੇ ਹੋ ਕੇ ਹੰਗਾਮਾ ਕਰ ਰਹੇ ਦੋ ਬਦਮਾਸ਼ਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ, ਜਿਨ੍ਹਾਂ ‘ਚੋਂ ਇਕ ਰਿਤਿਕ ਅਤੇ ਦੂਜਾ ਮਨੀ ਸੀ। ਇਲਾਕਾ ਨਿਵਾਸੀਆਂ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਕੋਲੋ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਵਿਖੇ ਕੀਤੀ ਸਿਆਸੀ ਕਾਨਫਰੰਸ! ਬੰਦੀ ਸਿੰਘ ਗੁਰਦੀਪ ਖੇਹੜਾ ਨੇ ਅੰਮ੍ਰਿਤਪਾਲ ਸਿੰਘ ‘ਤੇ ਕੱਸਿਆ ਤੰਜ

 

 

Exit mobile version