Punjab

ਸੋਸ਼ਲ ਮੀਡੀਆ ‘ਤੇ ਸਿੱਖਾਂ ਖਿਲਾਫ ਕੀਤਾ ਜਾ ਰਿਹਾ ਹੈ ਗਲਚ ਪ੍ਰਚਾਰ : ਪਰਗਟ ਸਿੰਘ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ।  ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਿੱਖਾਂ ਖਿਲਾਫ ਨਫਰਤ ਭਰੇ ਭਾਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਿੱਖਾਂ ਖਿਲਾਫ ਲਗਾਤਾਰ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਚਾਰ ਮਹੀਨੇ ਪਹਿਲਾਂ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਉਠਾਇਆ ਸੀ। ਪਰ ਕੁਝ ਨਹੀਂ ਹੋਇਆ। ਇਹ ਕੰਮ ਕਿਸੇ ਕੌਮੀ ਪਾਰਟੀ ਨੇ ਕੀਤਾ ਹੈ। ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੰਤਰੀ ਧਾਲੀਵਾਲ ਸਾਹਬ ਨੂੰ ਇਸ ਗੱਲ ਦਾ ਦਰਦ ਹੈ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮੋਹਾਲੀ ਵਿੱਚ ਹੋਈ। ਪਹਿਲਾਂ ਵੀ ਉਹ ਇਸ ਦਾ ਬਚਾਅ ਕਰਦੇ ਰਹੇ ਹਨ।

ਉਨ੍ਹਾਂ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹਾ ਕਿ ਅਸੀਂ ਵਿਰੋਧੀ ਧਿਰ ‘ਚ ਤਾਂ ਬੈਠੇ ਹਾਂ ਕਿਉਂਕਿ ਅਸੀਂ ਗਲਤੀਆਂ ਕੀਤੀਆਂ ਪਰ ਹੁਣ ‘ਆਪ’ ਵਾਲੇ ਹੁਣ ਗਲਤੀਆਂ ਨਾ ਕਰਨ ਨਹੀਂ ਗਾਂ ਅਗਲੀ ਵਾਰੀ ਤੁਸੀਂ ਵੀ ਇੱਧਰ ਬੈਠੋਗੇ।