The Khalas Tv Blog Punjab ਮਿਸ ਯੂਨੀਵਰਸ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
Punjab

ਮਿਸ ਯੂਨੀਵਰਸ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

ਦ ਖ਼ਾਲਸ ਬਿਊਰੋ : ਇੱਕੀ ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਭਾਰਤ ਤੇ ਪੰਜਾਬ ਦਾ ਨਾਂ ਸਾਰੀ ਦੁਨਿਆਂ ਵਿੱਚ ਰੋਸ਼ਨ ਕਰਨ ਵਾਲੀ ਹਰਨਾਜ਼ ਕੌਰ ਸੰਧੂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਨਾਜ਼ ਕੌਰ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਭਾਰਤ ਲਿਆ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।

Exit mobile version