The Khalas Tv Blog Punjab ਪੰਜਾਬ ‘ਚ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ‘ਚ ਗੜਬੜੀ , ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਦੱਸੀ ਇਹ ਵਜ੍ਹਾ…
Punjab

ਪੰਜਾਬ ‘ਚ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ‘ਚ ਗੜਬੜੀ , ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਦੱਸੀ ਇਹ ਵਜ੍ਹਾ…

Mistake in 9th class English book in Punjab, Gadri Shaheed Udham Singh Vakhar Manch told this reason...

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਬਾਰੇ ਬਹੁਤ ਸਾਰੀ ਜਾਣਕਾਰੀ ਗਲਤ ਦਿੱਤੀ ਗਈ ਹੈ। ਇਹ ਦਾਅਵਾ ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਕੀਤਾ ਗਿਆ ਹੈ। ਮੰਚ ਨੇ ਦਾਅਵਾ ਕੀਤਾ ਹੈ ਕਿ ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਦੀ ਜਨਮ ਤਰੀਕ ਤੋਂ ਲੈ ਕੇ ਸ਼ਹੀਦੀ ਤਰੀਕ ਤੱਕ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਵੀ ਗਲਤ ਹਨ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਹੋਈਆਂ ਗਲਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਮੰਚ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਸ਼ਹੀਦ ਊਧਮ ਸਿੰਘ ਸਬੰਧੀ ਪੁਸਤਕ ਵਿੱਚ ਦਰਸਾਈਆਂ ਗਈਆਂ ਗਲਤੀਆਂ ਨੂੰ ਸੁਧਾਰਿਆ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਜਾਣਕਾਰੀ ਮਿਲ ਸਕੇ। ਵਿਭਾਗ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਨੂੰ ਸ਼ਹੀਦ ਦੀ ਜੀਵਨੀ ਸਬੰਧੀ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ।

ਮੰਚ ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ’ਤੇ 17 ਪੁਸਤਕਾਂ ਅਤੇ ਪੰਜ ਪੁਸਤਕਾਂ ਉਨਾਂ ਦੀ ਜੀਵਨੀ ‘ਤੇ ਲਿਖੀਆਂ ਹਨ। ਪੰਜਾਬ ਸਿੱਖਿਆ ਬੋਰਡ ਦੀ ਅੰਗਰੇਜ਼ੀ ਪੁਸਤਕ ਮੇਨ ਕੋਰਸ ਬੁੱਕ ਦੇ ਪੰਨਾ ਨੰਬਰ-39, 40 ’ਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਨਾਲ ਸਬੰਧਤ ਲੇਖ ਲਿਖਿਆ ਗਿਆ ਹੈ। ਰਾਕੇਸ਼ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ ਸੀ, ਲੇਖ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ 30 ਜੁਲਾਈ ਨੂੰ ਫਾਂਸੀ ਦਿੱਤੀ ਗਈ ਸੀ।

ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਹੋਇਆ ਸੀ ਪਰ ਪੁਸਤਕ ਵਿੱਚ ਛਪੇ ਲੇਖ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਜਨਮ 18 ਦਸੰਬਰ 1899 ਨੂੰ ਹੋਇਆ ਸੀ। ਇਸ ਤੋਂ ਇਲਾਵਾ ਲੇਖ ਵਿੱਚ ਛਪੀ ਊਧਮ ਸਿੰਘ ਦੀ ਫੋਟੋ ਅਸਲ ਫੋਟੋ ਨਾਲ ਮੇਲ ਨਹੀਂ ਖਾਂਦੀ। ਇਸ ਦੇ ਨਾਲ ਹੀ ਕਿਤਾਬ ਵਿੱਚ ਕਈ ਤੱਥਾਂ ਦੀਆਂ ਗਲਤੀਆਂ ਹਨ। ਰਾਕੇਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਭੇਜੇ ਪੱਤਰ ਦਾ ਜਵਾਬ ਮਿਲ ਗਿਆ ਹੈ। ਮੁੱਖ ਮੰਤਰੀ ਨੇ ਸਾਰੀਆਂ ਗਲਤੀਆਂ ਨੂੰ ਸੁਧਾਰਨ ਲਈ ਪੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੂੰ ਭੇਜ ਦਿੱਤਾ ਹੈ।

Exit mobile version