Punjab

ਬਾਣੀ ਦੀਆਂ ਪੰਕਤੀਆਂ ਨੂੰ ਗਲਤ ਢੰਗ ਨਾਲ ਵਰਤਣਾ ਕਾਂਗਰਸ ਨੂੰ ਪਿਆ ਮਹਿੰਗਾ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੇ ਖਿਲਾਫ ਗੁਰਬਾਣੀ ਦੀਆਂ ਪੰਕਤੀਆਂ ਨੂੰ ਗਲਤ ਢੰਗ ਨਾਲ ਵਰਤਣ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਕਾਂਗਰਸ ਦੇ ਲੀਡਰਾਂ ਵੱਲੋਂ ਗੁਰਬਾਣੀ ਦੀਆਂ ਪੰਕਤੀਆਂ ਨੂੰ ਤੋੜ ਕੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਿੱਖ ਸੰਗਤ ਨੂੰ ਭਾਰੀ ਠੇਸ ਪਹੁੰਚੀ ਹੈ। ਸ਼੍ਰੋਮਣੀ ਕਮੇਟੀ ਨੇ ਚੋਣ ਕਮਿਸ਼ਨਰ ਨੂੰ ਹੋਰਡਿੰਗ ਬੋਰਡ ਹਟਾਏ ਜਾਣ ਅਤੇ ਕਾਂਗਰਸ ਪਾਸੋਂ ਜਨਤਕ ਮੁਆਫ਼ੀ ਮੰਗਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ।