Punjab

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਪੰਜ ਤੱਤਾ ‘ਚ ਹੋਏ ਵੀਲੀਨ

ਬਿਉਰੋ ਰਿਪੋਰਟ – ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ, ਇਸ਼ ਉਪਰੰਤ ਗੋਗੀ ਦਾ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ ਸਸਕਾਰ ਕਰ ਦਿੱਤਾ ਗਿਆ, ਉਨ੍ਹਾਂ ਦੇ ਜਾਣ ਦੇ ਗਮ ‘ਚ ਲੁਧਿਆਣਾ ਦੀ ਪਾਸ਼ ਮਾਰਕੀਟ ਘੁਮਾਰ ਮੰਡੀ ਨੂੰ ਅੱਜ ਬੰਦ ਰੱਖਿਆ ਗਿਆ, ਗੋਗੀ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੇ ਲੀਡਰਾਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਵਿਧਾਇਕ ਗੋਗੀ ਦੀ ਸਿਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਸ਼ੁੱਕਰਵਾਰ ਰਾਤ ਨੂੰ ਕਰੀਬ 12 ਵਜੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਹ ਖਾਣਾ ਖਾ ਰਿਹਾ ਸੀ। ਅਚਾਨਕ ਉਸਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਪਤਨੀ ਸੁਖਚੈਨ ਕੌਰ ਅਤੇ ਪੁੱਤਰ ਵਿਸ਼ਵਾਸ ਦੂਜੇ ਕਮਰੇ ਵਿੱਚ ਸਨ। ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਗੋਗੀ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਿਆ ਸੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ – ਡੱਲੇਵਾਲ ਦੀ ਹਾਲਤ ਨਾਜ਼ੁਕ, ਟੈਸਟਾ ਦੀਆਂ ਰਿਪੋਰਟਾਂ ਅੱਜ ਆਉਣਗੀਆਂ