Punjab

ਆਪ ਵਿਧਾਇਕ ਗੱਜਣਮਾਜਰਾ ਨੇ ਸੁਪਰੀਮ ਕੋਰਟ ‘ਚੋਂ ਪਟੀਸ਼ਨ ਲਈ ਵਾਪਸ, ਹੁਣ ਇਹ ਬਦਲ ਬਚਿਆ

ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੇ ਸੁਪਰੀਮ ਕੋਰਟ (Supreme Court) ਵਿੱਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਇਸ ਪਟੀਸ਼ਨ ਵਿੱਚ ਬੈਂਕ ਧੋਖਾਧੜੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ। ਇਸ ਦੇ ਨਾਲ ਹੀ ਹੁਣ ਉਹ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਾ ਸਕਦੇ ਹਨ। ਦੱਸ ਦੇਈਏ ਕਿ ਗੱਜਣਮਾਜਰਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਈ.ਡੀ ਵੱਲੋਂ ਦਸੰਬਰ 2023 ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਦੱਸਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਇਸ ਤੋਂ ਪਹਿਲਾਂ 29 ਮਈ 2024 ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਦਿੱਤਾ ਸੀ।

ਦੱਸ ਦੇਈਏ ਕਿ ਪਿਛਲੇ ਸਾਲ ਮਈ ਮਹਿਨੇ ਵਿੱਚ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਹ ਸਾਰਾ ਮਾਮਲਾ 40 ਕਰੋੜ ਦੀ ਧੋਖਾਧੜੀ ਦੇ ਨਾਲ ਸਬੰਧਿਤ ਹੈ। ਇਸ ਤੋਂ ਬਾਅਦ ਈ.ਡੀ ਨੇ ਗੱਜਣਮਾਜਰਾ ਤੇ ਕਰਜ਼ਾ ਧੋਖਾਧੜੀ ਨਾਲ ਸਬੰਧਿਤ ਮਾਮਲਾ ਵੀ ਦਰਜ ਕੀਤਾ ਸੀ। ਈ.ਡੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਮੋਬਾਇਲ ਅਤੇ ਹਾਰਡ ਡਰਾਈਵ ਬਰਾਮਦ ਕੀਤੀਆਂ ਸਨ।

ਇਹ ਵੀ ਪੜ੍ਹੋ –   7 ਮਹੀਨੇ ਦੀ ਗਰਭਵਤੀ ਹੋਣ ਦੇ ਬਾਵਜੂਦ ਮਿਸਰ ਦੀ ਨਾਦਾ ਹਾਫਿਜ਼ ਨੇ ਤਲਵਾਰਬਾਜ਼ੀ ਦਾ ਖੇਡਿਆ ਮੈਚ