Punjab

ਇਕ ਵਾਰ ਫਿਰ ਤੱਕੜੀ ਦੇ ਹੋਏ ਜਗਬੀਰ ਬਰਾੜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜਲੰਧਰ ਛਾਉਣੀ ਤੋਂ ਸ਼ਿਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵਿਧਾਇਕ ਬਣੇ ਜਗਬੀਰ ਸਿੰਘ ਬਰਾੜ ਪ੍ਰਧਾਨ ਅਕਾਲੀ ਦਲ ਸੁਖਬੀਰ ਸਿੰਘ ਦੀ ਮੌਜੂਦਗੀ ਵਿੱਚ ਵਿੱਚ ਇਕ ਵਾਰ ਫਿਰ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਵੀ ਹਾਜ਼ਰ ਸਨ।

ਜਾਣਕਾਰੀ ਅਨੁਸਾਰ ਜਲੰਧਰ ਦੇ ਮਾਡਲ ਟਾਊਨ ਸਥਿਤ ਜਗਬੀਰ ਸਿੰਘ ਬਰਾੜ ਦੇ ਘਰ ਉਨ੍ਹਾਂ ਨੂੰ ਪਾਰਟੀ ਵਿੱਚ ਲੈਣ ਲਈ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸਦੀ ਭਣਕ ਲੱਗਦਿਆਂ ਹੀ ਸ਼ਿਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਤੋਂ ਇੰਚਾਰਜ ਸਰਬਜੀਤ ਸਿੰਘ ਮੱਕੜ ਨੇ ਵੀ ਪਾਰਟੀ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਵੀ ਸ਼ਾਮਲ ਹੋ ਰਹੇ ਹਨ।

ਸਰਬਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਉਹ ਜਲੰਧਰ ਛਾਉਣੀ ਤੋਂ ਹੀ ਸ਼ਿਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲੜਨਗੇ। ਮੱਕੜ ਦਾ ਕਹਿਣਾ ਹੈ ਕਿ ਜਗਵੀਰ ਸਿੰਘ ਬਰਾੜ ਕਦੇ ਵੀ ਇੱਕ ਪਾਰਟੀ ਦਾ ਨਹੀਂ ਹੋਇਆ। ਉਸ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਲਈ ਅਤੇ ਜਲੰਧਰ ਛਾਉਣੀ ਤੋਂ ਐੱਮਐੱਲਏ ਬਣਿਆ ਇਸ ਤੋਂ ਬਾਅਦ ਉਹ ਪੀਪੀਪੀ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਤੋਂ ਉਪਰੰਤ ਉਹ ਕਾਂਗਰਸ ਵਿਚ ਸ਼ਾਮਲ ਹੋ ਗਿਆ ਅਤੇ ਹੁਣ ਸ਼ਿਰੋਮਣੀ ਅਕਾਲੀ ਦਲ ਵਿੱਚ ਫਿਰ ਤੋਂ ਪਲਟੀ ਮਾਰ ਲਈ।