The Khalas Tv Blog Punjab ‘ਆਪ’ ,MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਇਲਾਜ ਦੌਰਾਨ ਦਿਹਾਂਤ
Punjab

‘ਆਪ’ ,MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਇਲਾਜ ਦੌਰਾਨ ਦਿਹਾਂਤ

AAP MLA Labh Singh Ugoke

'ਆਪ' ,MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਇਲਾਜ ਦੌਰਾਨ ਦਿਹਾਂਤ

ਬਰਨਾਲਾ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ (AAP MLA Labh Singh Ugoke)ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਸ਼ਾਮ ਜੱਦੀ ਪਿੰਡ ਉਗੋਕੇ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਘਟਨਾ ਨਾਲ ਪੂਰੇ ਉਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਆਮ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦੇਈਏ ਕਿ  22 ਸਤੰਬਰ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖ਼ਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ,ਇਸ ਲਈ ਉਨ੍ਹਾਂ ਨੂੰ  DMC ਦੇ ਹੀਰੋ ਹਾਰਟ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਉਸ ਵੇਲੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।

 

 

 

Exit mobile version