The Khalas Tv Blog Others ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਰਾਹੀਂ ਘੇਰਿਆ ਕੈਪਟਨ ਤੇ ਆਪ ਨੂੰ
Others

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਰਾਹੀਂ ਘੇਰਿਆ ਕੈਪਟਨ ਤੇ ਆਪ ਨੂੰ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਰਦਿਆਂ ਇੱਕ ਟਵੀਟ ਕਰਦੇ ਹੋਏ ਕਿਹਾ ਹੈ ਕਿ ਕੈਪਟਨ ਸਾਹਿਬ ਜੇ ਤੁਸੀਂ ਆਪਣੀ ਸਰਕਾਰ ਵਿਚ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਸਖਤੀ ਨਾਲ ਕੰਮ ਕਰਦੇ ਤਾਂ ਵਿਰੋਧੀ ਧਿਰ ਵਿਚ ਨਾ ਹੁੰਦੇ ਅਤੇ ਭਾਜਪਾ ਨਾਲ ਗਠਜੋੜ ਨਾ ਕਰਦੇ! ਤੁਸੀਂ ਆਪਣੇ ਹੁਕਮ ‘ਤੇ ਪੂਰੀ ਤਾਕਤ ਨਾਲ ਆਪਣੇ ਭ੍ਰਿਸ਼ਟ ਮੰਤਰੀਆਂ ਦੀ ਰੱਖਿਆ ਕੀਤੀ ਅਤੇ ਦੇਖੋ ਕੋਈ ਵੀ ਤੁਹਾਡੇ ਨਾਲ ਨਹੀਂ ਖੜ੍ਹਾ ਹੋਇਆ!

ਸਿੱਖਿਆ ਮੰਤਰਾਲੇ ਨੇ ਭਾਰਤ ਦਾ ਰਾਸ਼ਟਰੀ ਪ੍ਰਾਪਤੀ ਸਰਵੇਖਣ 2021 ਜਾਰੀ ਕੀਤਾ ਹੈ,ਜਿਸ ਵਿੱਚ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ 36 ਰਾਜਾਂ ਅਤੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪਹਿਲੇ ਸਥਾਨ ‘ਤੇ ਐਲਾਨਿਆ ਗਿਆ ਹੈ।ਇਸ ਖਬਰ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਹੈ ਤੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਨ ਕਰਦੇ ਹੋਏ ਲਿਖਿਆ ਹੈ ਕਿ ਪਿਆਰੇ ਭਗਵੰਤ ਮਾਨ ਜੀ,ਸਿੱਖਿਆ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਇਸ ਸਰਵੇਖਣ ਵਿੱਚ ਪੰਜਾਬ ਸਕੂਲੀ ਸਿੱਖਿਆ
ਦਿੱਲੀ ਸਮੇਤ 36 ਰਾਜਾਂ ਅਤੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪਹਿਲੇ ਸਥਾਨ ‘ਤੇ ਹੈ। ਕਿਰਪਾ ਕਰਕੇ ਦਿੱਲੀ-ਮਾਡਲ ਦਾ ਪ੍ਰਚਾਰ ਬੰਦ ਕਰ ਕੇ ਪੰਜਾਬ ਮਾਡਲ ਦਾ ਪ੍ਰਚਾਰ ਕਰੋ!

Exit mobile version