Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਹੋਏ ਪੰਜਾਬ ਸਰਕਾਰ ਦੁਆਲੇ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਬਰਖਾਸਤ ਕਰਨ ਦੀ ਦਲੇਰੀ ਨਾਲ ਕਦਮ ਚੁੱਕਿਆ ਹੈ, ਜਿਸ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਜਾ ਚੁੱਕੀ ਹੈ। ਸਿੰਗਲਾ ਦੀ ਆਡੀਓ ਨੂੰ ਜਨਤਕ ਕਰਨਾ ਪਾਰਦਰਸ਼ਤਾ ਦੇ ਹਿੱਤ ਵਿੱਚ ਹੋਵੇਗਾ ਤਾਂ ਜੋ ਛੋਟੇਪੁਰ ਵਾਲਾ ਮਾਮਲਾ ਦੁਹਰਾਇਆ ਨਾ ਜਾਵੇ ਜਿਵੇਂ ਉਸ ਦਾ ਸਟਿੰਗ ਜੋ ਕਦੇ ਹੋਇਆ ਹੀ ਨਹੀਂ ਸੀ।

ਆਪਣੇ ਇੱਕ ਹੋਰ ਟਵੀਟ ਵਿੱਚ ਉਹਨਾਂ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਮੈਂ ਉਮੀਦ ਕਰਦਾ ਹਾਂ ਕਿ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੀ ਖੁਸ਼ੀ 'ਚ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਵਰਗੇ ਭਖਦੇ ਮੁੱਦਿਆਂ ਨੂੰ ਨਹੀਂ ਭੁੱਲਣਗੇ।ਅਰਵਿੰਦ ਕੇਜਰੀਵਾਲ ਨੇ  ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਧੀ ਝੂਠੀ ਸਹੁੰ ਦਾ ਅਕਸਰ ਮਜ਼ਾਕ ਉਡਾਇਆ ਸੀ ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।