Punjab

ਵਿਧਾਨ ਸਭਾ ਸੈਸ਼ਨ ‘ਚ ਵਿਧਾਇਕਾਂ ਨੂੰ ਕੋਰੋਨਾ ਟੈਸਟ ਰਿਪੋਰਟ ਦੇਣ ਤੋਂ ਬਾਅਦ ਹੀ ਮਿਲੇਗੀ ਐਂਟਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਿਯਮਾਂ ਨੂੰ ਸਰਕਾਰ ਆਪਣੇ ਕੈਬਨਿਟ ਮੰਤਰੀਆਂ ‘ਤੇ ਵੀ ਲਾਗੂ ਕਰ ਰਹੀ ਹੈ। ਜਿਸ ਦੇ ਚੱਲਦਿਆਂ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ਼ੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਵਿਧਾਨ ਸਭਾ ਦੇ ਸਾਰੇ ਅਧਿਕਾਰੀਆਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਸੇ ਵੀ ਵਿਧਾਇਕ ਜਾਂ ਮੰਤਰੀ ਦੀ ਨੈਗੇਟਿਵ ਕੋਰੋਨਾ ਰਿਪੋਰਟ ਤੋਂ ਬਿਨਾਂ ਵਿਧਾਨ ਸਭਾ ‘ਚ ਐਂਟਰੀ ਨਹੀਂ ਹੋਵੇਗੀ।

26 ਅਤੇ 27 ਅਗਸਤ ਨੂੰ ਸਾਰੇ ਵਿਧਾਇਕਾਂ ਨੂੰ ਕੋਰੋਨਾ ਦਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।