The Khalas Tv Blog Punjab ਸਹੁੰ ਚੁੱਕਣ ਤੋਂ ਬਾਅਦ ਵਿਧਾਇਕਾਂ ਨੇ ਕੀ ਕਿਹਾ …
Punjab

ਸਹੁੰ ਚੁੱਕਣ ਤੋਂ ਬਾਅਦ ਵਿਧਾਇਕਾਂ ਨੇ ਕੀ ਕਿਹਾ …

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਦੇ ਹੁਣ ਸਾਰੇ ਫ਼ੈਸਲੇ ਇਤਿਹਾਸਕ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲੇ ਪੰਜਾਬ ਲਈ ਤੇ ਪੰਜਾਬ ਦੇ ਹਿੱਤ ‘ਚ ਫ਼ੈਸਲੇ ਲਏ ਜਾਣਗੇ। ਪੰਜ ਸਾਲ ਹੁਣ ਜੋ ਵੀ ਫੈਸਲੇ ਲਏ ਜਾਣਗੇ ਸਾਰਾ ਪੰਜਾਬ ਯਾਦ ਰੱਖੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਕਾਂਗਰਸ ਨੂੰ ਛੇਤੀ ਹੀ ਅਸਲ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਤੋਂ ਹਟਾਉਣਾ ਚਾਹੀਦਾ ਹੈ, ਨਹੀਂ ਤਾਂ ਧਰਮ, ਜਾਤ ਅਤੇ ਪਛਾਣ ਵਾਲੀ ਸਿਆਸਤ ਦਾ ਭੂਤ ਪੰਜਾਬ ਵਿੱਚ ਕਾਂਗਰਸ ਨੂੰ 2024 ਅਤੇ ਉਸ ਤੋਂ ਬਾਅਦ ਵੀ ਸਤਾਉਂਦਾ ਰਹੇਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਪੈਨਸ਼ਨ ਨਾ ਦੇਣ ਦੇ ਲਈ ਅਪੀਲ ਕੀਤੀ ਹੈ। ਬਾਦਲ ਨੇ ਕਿਹਾ ਕਿ ਪੈਨਸ਼ਨ ਦਾ ਇਸਤੇਮਾਲ ਲੋਕ ਹਿੱਤਾਂ ਵਿੱਚ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰਕੇ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਮਾਣਯੋਗ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਸਾਬਕਾ ਵਿਧਾਇਕ ਵਜੋਂ ਜੋ ਵੀ ਪੈਨਸ਼ਨ ਮੈਨੂੰ ਮਿਲਦੀ ਹੈ, ਕ੍ਰਿਪਾ ਕਰਕੇ ਉਸਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਕਿਸੇ ਵੀ ਹਾਲਤ ਵਿੱਚ ਮੈਨੂੰ ਪੈਨਸ਼ਨ ਨਾ ਦਿੱਤੀ ਜਾਵੇ।

ਖਰੜ ਤੋਂ ਆਪ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕਾਂ ਨੇ ਆਸਾਂ ਤੇ ਉਮੀਦਾਂ ਨਾਲ ਸਾਨੂੰ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ। ਲੋਕਾਂ ਦੇ ਕੰਮ ਹੁਣ ਬਿਨ੍ਹਾਂ ਧਰਨੇ ਤੋਂ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ ਨੂੰ ਪਿਆਰ ਨਾਲ ਸਮਝਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰਾਂਗੇ ਤੇ ਕਰਾਵਾਂਗੇ।

ਆਪ ਵਿਧਾਇਕ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਅੱਜ ਸਹੁੰ ਚੁੱਕ ਕੇ ਬਹੁਤ ਵਧੀਆ ਲੱਗਿਆ। ਉਨ੍ਹਾਂ ਕਿਹਾ ਕਿ ਮੇਰੇ ਨਾਲ ਹਲਕੇ ਦੇ ਲੋਕਾਂ ਦਾ ਪਿਆਰ ਹੈ। ਖੁੱਡੀਆਂ ਪਿਤਾ ਨੂੰ ਯਾਦ ਕਰਕੇ ਭਾਵੁਕ ਵੀ ਹੋਏ। ਉਨ੍ਹਾਂ ਕਿਹਾ ਕਿ ਸਹੁੰ ਚੁੱਕਣ ਵੇਲੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੀ ਯਾਦ ਆਈ।

ਆਪ ਵਿਧਾਇਕ ਡਾ.ਵਿਜੇ ਸਿੰਗਲਾ ਨੇ ਕਿਹਾ ਕਿ ਮੈਂ ਨਹੀਂ ਜਿੱਤਿਆ ਬਲਕਿ ਪੂਰਾ ਪੰਜਾਬ ਤੇ ਮਾਨਸਾ ਦੇ ਲੋਕ ਜਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉੱਤਰੀਏ। ਲੋਕਾਂ ਨੇ ਬਹੁਤ ਪਿਆਰ ਸਤਿਕਾਰ ਦਿੱਤਾ।

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੈਨੂੰ ਪੂਰਾ ਯਕੀਨ ਸੀ ਕਿ ਪਟਿਆਲੇ ਤੋਂ ਮੇਰੀ ਜਿੱਤ ਹੋਵੇਗੀ ਕਿਉਂਕਿ ਅਸੀਂ ਲੋਕਾਂ ਦੇ ਲਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲ ਦੇ ਅਧਾਰ ‘ਤੇ ਪਟਿਆਲਾ ਚੋਂ ਧਰਨੇ ਖਤਮ ਕਰਨੇ ਹਨ। ਉਨ੍ਹਾਂ ਕਿਹਾ ਕਿ ਅੱਗੇ ਦਾ ਸਮਾਂ ਪੰਜਾਬ ਲਈ ਬਹੁਤ ਵਧੀਆ ਹੋਵੇਗਾ।

ਆਪ ਵਿਧਾਇਕ ਲਾਭ ਸਿੰਘ ਓਗੋਕੇ ਨੇ ਕਿਹਾ ਕਿ ਲੋਕਾਂ ਨੇ ਬਹੁਤ ਵੱਡੀ ਜ਼ਿਮੇਵਾਰੀ ਦੇ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਹਰ ਰੋਜ਼ ਵੱਡੇ ਫੈਸਲੇ ਹੋਣਗੇ ਕਿਉਂਕਿ ਲੋਕਾਂ ਨੇ ਆਪਣੀ ਸਰਕਾਰ ਚੁਣੀ ਹੈ ਤੇ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ।

ਆਪ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੈਂ MLA ਬਣ ਚੁੱਕੀ ਹਾਂ, ਲੋਕਾਂ ਨੇ ਬਣਾ ਦਿੱਤਾ ਹੈ ਅਤੇ ਸੀਐੱਮ ਭਗਵੰਤ ਮਾਨ ਜੋ ਵੀ ਫੈਸਲਾ ਲੈਣਗੇ, ਲੋਕਾਂ ਦੇ ਹਿੱਤ ‘ਚ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮਨਜ਼ੂਰ ਹੈ।

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਲੋਕ ਸਿਸਟਮ ਵਿੱਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਬਦਲਾਅ ਜ਼ਰੂਰੀ ਸੀ। ਇਕਲਾ ਸੀਐੱਮ ਕੁੱਝ ਨਹੀਂ ਕਰ ਸਕਦਾ, ਸੀਐੱਮ ਦੇ ਪਿੱਛੇ ਟੀਮ ਹੁੰਦੀ ਹੈ। ਸਰਕਾਰ ਲਈ ਵਿਰੋਧੀ ਧਿਰ ਹੋਣੀ ਬਹੁਤ ਜ਼ਰੂਰੀ ਹੈ।

ਕਾਂਗਰਸ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਵਿਧਾਇਕ ਬਨਣ ਦੀ ਖੁਸ਼ੀ ਹੈ ਪਰ ਅਫ਼ਸੋਸ ਵੀ ਹੈ ਕਿ ਸਾਡੀ ਸਰਕਾਰ ਨਹੀਂ ਬਣ ਪਾਈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੰਥਨ ਕਰ ਰਹੀ ਹੈ ਤੇ ਪਾਰਟੀ ਨੂੰ ਮਜ਼ਬੂਤ ਕਰ ਕੇ ਫਿਰ ਆਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗੇ।

ਆਪ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਾ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੂਰਾ ਮਾਨ-ਸਨਮਾਨ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਗਰੰਟੀਆਂ ਨੂੰ ਲਾਗੂ ਕਰਾਂਗੇ।

ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਾਂਗੇ ਤੇ ਲੋਕਾਂ ਦੀ ਸੇਵਾ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਉਭਾਰ ਕੇ ਹੱਲ ਕਰਾਂਗੇ। ਹੁਣ ਚੁਟਕਲਿਆਂ ਦੀ ਰਾਜਨੀਤੀ ਖਤਮ ਹੋ ਗਈ ਹੈ।

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਵਿਧਾਨ ਸਭਾ ਸਾਈਕਲ ਉੱਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਧਰਤੀ ਨਾਲ ਜੁੜੇ ਹੋਏ ਲੋਕ ਹਾਂ ਤੇ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰਾਂਗਾ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਲੋਕਾਂ ਦੇ ਨਾਲ ਜੁੜੇ ਰਹਾਂਗੇ। ਉਨ੍ਹਾਂ ਨੇ ਸਾਈਕਲ ਦੇ ਫਾਇਦੇ ਦੱਸਦਿਆਂ ਕਿਹਾ ਕਿ ਇਸ ਉੱਤੇ ਨਾ ਤਾਂ ਕੋਈ ਪੈਸਾ ਲੱਗਦਾ ਹੈ ਅਤੇ ਸਰੀਰ ਦੀ ਕਸਰਤ ਵੀ ਹੋ ਜਾਂਦੀ ਹੈ।

ਆਪ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਡੇ ਤੋਂ ਉਮੀਦ ਕੀਤੀ ਹੈ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਚਿਹਰੇ ਉੱਤੇ ਹਾਸਾ ਲੈ ਕੇ ਆਵਾਂਗੇ।

ਅਕਾਲੀ ਦਲ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਸਾਡੇ ‘ਤੇ ਬਹੁਤ ਵੱਡੀ ਜ਼ਿਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਦੀ ਹਨ੍ਹੇਰੀ ਸੀ। ਪਾਰਟੀ ਹੋਰ ਮਜ਼ਬੂਤ ਹੋ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਦੀ ਕਮੀ ਹੋਵੇਗੀ, ਉੱਥੇ ਸਰਕਾਰ ਨੂੰ ਦੱਸਾਂਗੇ। ਜੇਕਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਸਾਰੇ ਵਾਅਦੇ ਪੂਰੇ ਕਰਾਵਾਂਗੇ।

ਆਪ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ‘ਚ ਬਹੁਤ ਮੁੱਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੌਕਾ ਦਿੱਤਾ ਹੈ ਤੇ ਕੋਸ਼ਿਸ਼ ਕਰਾਂਗੇ, ਲੋਕਾਂ ਦੇ ਮੁੱਦੇ ਹੱਲ ਕਰਾਂਗੇ। ਸਿਸਟਨ ਨੂੰ ਸੁਧਾਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਰਕਾਰਾਂ ਨੇ 75 ਸਾਲ ਕੋਈ ਕੰਮ ਨਹੀਂ ਕੀਤਾ।

ਆਪ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੇ ਪਿਆਰ ਤੇ ਵਿਸ਼ਵਾਸ ਕਾਰਨ ਇੱਕ ਵਾਰ ਫਿਰ ਵਿਧਾਨ ਸਭਾ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ ਤੇ ਨਾਲ ਹੀ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਜੋ ਕੰਮ ਕਰਨ ਲਈ ਕਹੇਗੀ, ਕਰਾਂਗੇ। ਪੰਜਾਬ ਦੇ ਸਾਰੇ ਮੁੱਦੇ ਹੱਲ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ।

ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿਆਸਤ ‘ਚ ਕੋਈ ਪੱਕੇ ਤੌਰ ‘ਤੇ ਨਹੀਂ ਰਹਿੰਦਾ। ਸਿਆਸਤ ਬਦਲਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਉਠਾਵਾਂਗੇ। ਅਸੀਂ ਮਜੀਠੀਆ ਨੂੰ ਅੰਦਰ ਕੀਤਾ ਤੇ ਆਪ ਵੀ ਇਸ ਮੁੱਦੇ ‘ਤੇ ਕਾਰਵਾਈ ਜਾਰੀ ਰੱਖੇ।

ਆਪ ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਮੈਂ ਲੋਕਾਂ ਦਾ ਧਨੰਵਾਦ ਕਰਦਾ ਹਾਂ ਕਿ ਲੋਕਾਂ ਨੇ ਸਾਡੀ ਸੇਵਾ ਕਬੂਲ ਕੀਤੀ ਤੇ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਜਿਹੜੀ ਸੇਵਾ ਦੇਵੇਗੀ, ਉਹ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੇ ਪੱਲੇ ਇਮਾਨਦਾਰੀ ਹੈ। ਬੇਅਦਬੀ ਦਾ ਇਨਸਾਫ ਕਰਾਂਗੇ।

Exit mobile version