The Khalas Tv Blog India ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਾਡਲ ਨੇ ਕਰਵਾਇਆ ਫੋਟੋਸ਼ੂਟ
India International Punjab

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਾਡਲ ਨੇ ਕਰਵਾਇਆ ਫੋਟੋਸ਼ੂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਵੱਲੋਂ ਤਸਵੀਰਾਂ ਖਿਚਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਸਿੱਖ ਭਾਈਚਾਰੇ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਹੈ। ਗੁਰਦੁਆਰਾ ਕੰਪਲੈਕਸ ‘ਚ ਮਾਡਲ ਨੇ ਫੋਟੋਸ਼ੂਟ ਕਰਵਾਇਆ ਹੈ ਅਤੇ ਉਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਮਾਡਲ ਨੇ ਫੋਟੋਸ਼ੂਟ ਦੌਰਾਨ ਸਿਰ ਵੀ ਨਹੀਂ ਢੱਕਿਆ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਮਾਡਲ ਲਾਹੌਰ ਦੀ ਰਹਿਣ ਵਾਲੀ ਹੈ। ਇਸ ਮਾਡਲ ਵੱਲੋਂ ਗੁਰਦੁਆਰਾ ਕੰਪਲੈਕਸ ਵਿੱਚ ਫੋਟੋਸ਼ੂਟ ਕਰਵਾਇਆ ਗਿਆ ਹੈ।

Exit mobile version