‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ ਵਜੋਂ ਪੂਰੇ ਦੇਸ਼ ਵਿੱਚ ਮਨਾਏ ਜਾਣ ਦਾ ਐਲਾਨ ਕਰ ਦਿੱਤਾ ਹੈ । ਕਿਉਕਿ 26 ਦਸੰਬਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਦਾ ਸ਼ ਹੀਦੀ ਦਹਾੜਾ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਹੈ ਕਿ ਛੋਟੇ ਸਾਹਿਬਜ਼ਾਦਿਆ ਦੀ ਯਾਦ ਵਿੱਚ ‘ਵੀਰ ਬਾਲ ਦਿਵਸ ਦੇਸ਼ ਵਿੱਚ ਹਰ ਸਾਲ ਮਨਾਇਆ ਜਾਵੇਗਾ। ਉਹਨਾਂ ਨੇ ਇਸ ਮਾਮਲੇ ਵਿਚ ਤਿੰਨ ਟਵੀਟ ਕੀਤੇ ਹਨ ਜਿਹਨਾਂ ਵਿਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ।
ਪਰ ਇਥੇ ਇਹ ਦੱਸਣਾ ਵੀ ਬਣਦਾ ਹੈ ਕਿ ਸਿੱਖ ਕੌਮ ਸਾਹਿਬਜ਼ਾਦਿਆਂ ਨੂੰ ਆਪਣਾ ‘ਬਾਬਾ’ਮੰਨਦੀ ਹੈ ਨਾ ਕਿ ‘ਬੱਚੇ’ ਜਾਂ ਬਾਲ। ਸਾਹਿਬਿਜ਼ਾਦਿਆਂ ਨੂੰ ‘ਬਾਲ ਦੱਸਣ ਦੀ ਮੁਹਿਮ ਦਿੱਲੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ਼ੁਰੂ ਕੀਤਾ ਸੀ ਤੇ ਜਿਸ ਦਾ ਸਮਰਥਨ ਭਾਜਪਾ ਦੇ ਸਾਂਸਦ ਪ੍ਰਵੇਸ਼ ਵਰਮਾ ਨੇ ਕੀਤਾ ਸੀ ਤੇ ਅੱਜ ਉਹ ਸਹਿਬਜ਼ਾਦਿਆਂ ਨੂੰ ‘ਬਾਲ ਕਹਿਣ ਦੀ ਮੁਹਿਮ ਚਲਾਉਣ ਦੇ ਵਿੱਚ ਕਾਮਯਾਬ ਹੇੋ ਗਏ ਨੇ ਪਰ ਇਥੇ ਇਹ ਦੇਖਣਾ ਹੋਵੇਗਾ ਕਿ ਸਿੱਖ ਕੌਮ ਦੇ ਕੌਮੀ ਜਥੇਦਾਰ ਪ੍ਰਧਾਨ ਮੰਤਰੀ ਦੀ ਇਸ ਪਹਿਲ ਨੂੰ ਕਿਸ ਤਰਾਂ ਦੇਖਦੇ ਹਨ ਜਾਂ ਇਸ ਤੇ ਕੀ ਬਿਆਨ ਦਿੰਦੇ ਹਨ।