‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਗੇੜ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਕਰਕੇ ਸੂਬੇ ਦੇ ਲੋਕਾਂ ਦੇ ਨਾਂਅ ਇੱਕ ਸੰਦੇਸ਼ ਜਾਰੀ ਕੀਤਾ ਹੈ।
ਮੋਦੀ ਨੇ ਅਪੀਲ ਕੀਤੀ ਕਿ, ”ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਗੇੜ ਦੀ ਵੋਟਿੰਗ ਹੈ। ਮੈਂ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲਓ। ਯਾਦ ਰੱਖਣਾ ਹੈ – ਪਹਿਲਾਂ ਮਤਦਾਨ, ਫਿਰ ਜਲਪਾਨ!”