India

ਕੇਂਦਰੀ ਕੈਬਨਿਟ ’ਚ ਵਿਸਥਾਰ ਤੇ ਫੇਰਬਦਲ ਦੀ ਤਿਆਰੀ ‘ਚ PM ਮੋਦੀ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਸਿਆਸੀ ਮਾਹਿਰਾਂ ਅਨੁਸਾਰ ਇਹ ਮੰਤਰੀ ਮੰਡਲ ਵਿੱਚ ਵਿਸਥਾਰ ਤੇ ਫੇਰਬਦਲ ਤੋਂ ਪਹਿਲਾਂ ਦੀ ਕਵਾਇਦ ਹੈ।

ਮੋਦੀ ਨੇ ਵੱਖ ਵੱਖ ਸਮੂਹਾਂ ਵਿੱਚ ਕੇਂਦਰੀ ਮੰਤਰੀਆਂ ਨਾਲ ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜ ਵੱਖ-ਵੱਖ ਮੀਟਿੰਗਾਂ ਕੀਤੀਆਂ ਸਨ ਤਾਂ ਜੋ ਵੱਖ ਵੱਖ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾ ਸਕੇ।