India

ਮੋਦੀ ਨੇ ਦਿੱਤੀ ਕੇਜਰੀਵਾਲ ਨੂੰ ਵਧਾਈ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਚੋਣਾਂ ‘ਚ ਜਿੱ ਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।” ਪ੍ਰਧਾਨ ਮੰਤਰੀ ਦੇ ਇਸ ਟਵੀਟ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਲਿਖਿਆ, “ਧੰਨਵਾਦ ਸਰ।

ਦੱਸ ਦਈਏ ਕਿ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਸੂਬੇ ‘ਚ ਵੀਰਵਾਰ ਨੂੰ ਹੋਈ ਵੋਟਾਂ ਦੀ ਗਿਣਤੀ ‘ਚ ਆਮ ਆਦਮੀ ਪਾਰਟੀ ਨੇ ਸੂਬਾ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ਜਿੱਤ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਕਾਫੀ ਪਿੱਛੇ ਛੱਡ ਦਿੱਤਾ ਹੈ।