India

ਮੋਦੀ ਸਰਕਾਰ ਨੇ FCRA ਐਕਟ ਨੂੰ ਦਿੱਤੀ ਪ੍ਰਵਾਨਗੀ, ਵਾਹਿਗੁਰੂ ਜੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਲਈ ਸੇਵਾ : ਅਮੀਤ ਸ਼ਾਹ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਮੋਦੀ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ‘ਚ FCRA ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਅਮਿਤ ਸ਼ਾਹ ਨੇ ਟਵੀਟ ਕਰ ਲਿਖਿਆ ਕਿ ਵਾਹਿਗੁਰੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਸੇਵਾ ਲਈ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਅਮੀਤ ਸ਼ਾਹ ਨੇ ਕਿਹਾ ਕਿ ਇਸ ਨਾਲ ਵਿਦੇਸ਼ਾਂ ‘ਚ ਬੈਠੀ ਸਿੱਖ ਸੰਗਤ, ਜੋ ਹਰਿਮੰਦਰ ਸਾਹਿਬ ‘ਚ ਬੈਠੀ ਸੇਵਾ ਕਰਨੋ ਵਾਂਝੀ ਸੀ, ਉਨ੍ਹਾਂ ਨੂੰ ਵੀ ਸੇਵਾ ਕਰਨ ਦਾ ਮੌਕਾ ਮਿਲੇਗਾ।

ਉੱਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ FCRA ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ।

ਦੱਸਣਯੋਗ ਹੈ ਕਿ 1984 ਤੋਂ ਬਾਅਦ ਵਿਦੇਸ਼ਾਂ ਤੋਂ ਸਿੱਖ ਸੰਗਤਾਂ ਵੱਲੋਂ ਗੁਰੂ ਦੇ ਲੰਗਰ ਲਈ ਮਾਇਆ ਭੇਟ ਭੇਜਣ ‘ਤੇ ਪਾਬੰਦੀ ਲੱਗੀ ਹੋਈ ਸੀ।

ਇਸ ਮੌਕੇ ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਹੀ ਇਹ ਆਗਿਆ ਮਿਲੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਵਿਦੇਸ਼ਾਂ ਦੀਆਂ ਸੰਗਤਾਂ ਆਪਣੀ ਸ਼ਰਧਾ ਭਾਵਨਾ ਅਨੁਸਾਰ ਆਪਣੀ ਕਿਰਤੀ ਕਮਾਈ ‘ਚੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟਾ ਭੇਜ ਸਕਦੀਆਂ ਹਨ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ‘ਤੇ ਉਪਲਬਧ ਹੈ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਏ।