‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫ਼ਲੇ ਵਿੱਚ ਹੋਈ ਸੁਰੱਖਿਆ ਕੁਤਾਹੀ ਦੀ ਜਾਣਕਾਰੀ ਲਈ। ਰਾਸ਼ਟਰਪਤੀ ਭਵਨ ਦੇ ਟਵੀਟ ਮੁਤਾਬਕ ਰਾਸ਼ਟਰਪਤੀ ਨੇ ਇਸ ਗੰਭੀਰ ਕੁਤਾਹੀ ‘ਤੇ ਚਿੰਤਾ ਪ੍ਰਗਟ ਕੀਤੀ ਹੈ।
