‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਦੌਰਾਨ ਰੈਲੀ ਕਰਨ ਲਈ ਪੰਜਾਬ ਆਉਣਗੇ। ਮੋਦੀ ਦਾ ਇਹ ਦੌਰਾ 7 ਤੇ 8 ਫਰਵਰੀ ਨੂੰ ਹੋ ਸਕਦਾ ਹੈ। ਰੈਲੀ ਦੀ ਥਾਂ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। ਪਿਛਲੀ ਵਾਰ 5 ਜਨਵਰੀ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਪੀਐੱਮ ਮੋਦੀ ਨੂੰ ਬਿਨਾਂ ਰੈਲੀ ਦੇ ਪਰਤਣਾ ਪਿਆ ਸੀ। ਇਸ ਰੈਲੀ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵਿਚਕਾਰ ਤਿੱਖੀ ਬਿਆਨਬਾਜ਼ੀ ਵੀ ਹੋਈ ਸੀ।

Comments are closed.