India Punjab

ਮੋਦੀ ਪੰਜ ਨੂੰ ਆਉਣਗੇ ਪੰਜਾਬ

‘ ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਮੋਦੀ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਦੇ ਲਈ ਪੰਜਾਬ ਆ ਰਹੇ ਹਨ। ਮੋਦੀ ਦੇ ਦੌਰੇ ਨੂੰ ਲੈ ਕੇ ਸੂਬੇ ਵਿੱਚ ਪੋਸਟਰ ਅਤੇ ਹੋਰਡਿੰਗਜ਼ ਲੱਗਣੇ ਸ਼ੁਰੂ ਹੋ ਗਏ ਹਨ। ਪੀਜੀਆਈ ਸੈਟੇਲਾਈਟ ਸੈਂਟਰ ਦਾ ਇਹ ਪ੍ਰਾਜੈਕਟ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ। ਇਸੇ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਮੋਦੀ ਨੂੰ ਜੀ ਆਇਆਂ ਕਹਿੰਦਿਆਂ ਦਾ ਸਵਾਗਤ ਵਾਲਾ ਪੋਸਟਰ ਵੀ ਸਾਹਮਣੇ ਆਇਆ ਹੈ।