‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ‘ਤੇ ਸੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਚੰਨੀ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਕਾਮਨਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਦਾ ਜਨਮ ਇੱਕ ਮਾਰਚ 1963 ਨੂੰ ਹੋਇਆ ਸੀ । ਉਹ ਅੱਜ 59 ਵਰ੍ਹਿਆਂ ਦੇ ਹੋ ਗਏ ਹਨ। ਚੰਨੀ ਨੇ ਸੂਬੇ ਦੇ 27 ਵੇਂ ਮੁੱਖ ਮੰਤਰੀ ਵਜੋਂ 19 ਸਤੰਬਰ 2021 ਨੂੰ ਸੰਹੁ ਚੁੱਕੀ ਸੀ। ਇਸ ਤੋਂ ਪਹਿਲਾਂ ਉਹ ਕੈਬਨਿਟ ਮੰਤਰੀ ਵੀ ਰਹੇ ਹਨ।