The Khalas Tv Blog Punjab ਪੰਜਾਬ ਦੇ ਕਰੋਨਾ ਸਰਟੀਫਿਕੇਟਾਂ ਤੋਂ ਮੋਦੀ ਦੀ ਫੋਟੋ ਹੋਈ ਗਾਇਬ
Punjab

ਪੰਜਾਬ ਦੇ ਕਰੋਨਾ ਸਰਟੀਫਿਕੇਟਾਂ ਤੋਂ ਮੋਦੀ ਦੀ ਫੋਟੋ ਹੋਈ ਗਾਇਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਨੂੰ ਪਾਕਿਸਤਾਨ ਤੋਂ ਆਕਸੀਜਨ ਮੰਗਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਲਾਹੌਰ ਜਿੱਥੇ ਪਾਕਿਸਤਾਨ ਦੀਆਂ ਆਕਸੀਜਨ ਫੈਕਟਰੀਆਂ ਹਨ, ਉਹ ਅੰਮ੍ਰਿਤਸਰ ਤੋਂ ਥੋੜ੍ਹੀ ਹੀ ਦੂਰ ਹਨ ਪਰ ਕੇਂਦਰ ਸਰਕਾਰ ਨੇ ਸੂਬੇ ਨੂੰ ਇਸਦੀ ਇਜਾਜ਼ਤ ਨਹੀਂ ਦਿੱਤੀ।

ਪੰਜਾਬ ਸਰਕਾਰ ਨੇ ਦਵਾਈ ਨਿਰਮਾਤਾ ਕੰਪਨੀਆਂ ਫਾਈਜ਼ਰ ਅਤੇ ਮੌਡਰਨਾ ਕੋਲ ਵੈਕਸੀਨ ਹਾਸਲ ਕਰਨ ਲਈ ਪਹੁੰਚ ਕੀਤੀ ਪਰ ਉੱਥੋਂ ਵੀ ਪੰਜਾਬ ਸਰਕਾਰ ਦੇ ਹੱਥ ਨਿਰਾਸ਼ਾ ਹੀ ਲੱਗੀ। ਇਸ ਲਈ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੇ 18 ਤੋਂ 44 ਸਾਲ ਉਮਰ ਵਰਗ ਦੇ ਕਰੋਨਾਵਾਇਰਸ ਦਾ ਟੀਕਾ ਲਗਾਵਾਉਣ ਵਾਲਿਆਂ ਨੂੰ ਦਿੱਤੇ ਜਾਣ ਵਾਲੇ ਸਰਟੀਫਿਕੇਟਾਂ ਉੱਪਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਇਸ ਉਮਰ ਵਰਗ ਲਈ ਵੈਕਸੀਨ ਪੰਜਾਬ ਸਰਕਾਰ ਨੇ ਸਿੱਧੀ ਸਪਲਾਇਰ ਤੋਂ ਖ਼ਰੀਦੀ ਹੈ। ਝਾਰਖੰਡ ਅਤੇ ਛੱਤੀਸਗੜ੍ਹ ਸੂਬੇ ਪਹਿਲਾਂ ਹੀ ਇਨ੍ਹਾਂ ਸਰਟੀਫਿਕੇਟਾਂ ਉੱਪਰੋਂ ਮੋਦੀ ਦੀ ਤਸਵੀਰ ਹਟਾ ਕੇ ਆਪੋ-ਆਪਣੇ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਗਾ ਚੁੱਕੇ ਹਨ।

Exit mobile version