India Punjab

ਅੱਜ ਤੋਂ ਮੁਹਾਲੀ ਏਅਰਪੋਰਟ ਜਾਣਿਆ ਜਾਵੇਗਾ ਸ਼ਹੀਦ-ਏ-ਆਜ਼ਮ ਦੇ ਨਾਂ ‘ਤੇ

mohali airport news

‘ਦ ਖ਼ਾਲਸ ਬਿਊਰੋ : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ(Shaheed-e-Azam Bhagat Singh) ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ ਨੇ ਵੱਡਾ ਸੰਘਰਸ਼ ਕੀਤਾ ਅਤੇ ਦੇਸ਼ ’ਤੇ ਕਾਬਜ਼ ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਦੇਸ਼ ਲਈ ਕੁਰਬਾਨੀ ਦੇ ਕੇ ਭਗਤ ਸਿੰਘ ਨੇ ਹੱਦਸੇ-ਹੱਦਸੇ ਫਾਂਸੀ ਦਾ ਫੰਦਾ ਚੁੰਮ ਲਿਆ ਸੀ।

ਸ਼ਹੀਦੇ ਆਜ਼ਮ ਸ: ਭਗਤ ਸਿੰਘ

ਸ਼ਹੀਦੇ ਆਜ਼ਮ ਭਗਤ ਦੇ ਜਨਮ ਦਿਨ ਮੌਕੇ ‘ਤੇ ਅੱਜ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ(mohali airport) ਦਾ ਨਾਮ ਬਦਲ ਕੇ ਭਗਤ ਸਿੰਘ ਦੇ ਨਾਂ ‘ਤੇ ਰੱਖ ਦਿੱਤਾ ਜਾਵੇਗਾ। ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮਕਰਨ ਸਮਾਗਮ ਸ਼ੁਰੂ ਹੋ ਗਿਆ ਹੈ।  ਇਸ ਮੌਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਸਮੇਤ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ, ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਕੇਂਦਰੀ ਰਾਜ ਮੰਤਰੀ ਡਾਕਟਰ ਵਿਜੇ ਕੁਮਾਰ ਸਿੰਘ ਪਹੁੰਚੇ ਹਨ।

 

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਸੀ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਸੀ। ਉਹਨਾਂ ਕਿਹਾ ਸੀ ਕਿ ਇਹ ਨਾਂ ਰੱਖਣ ਵਿਚ ਦੇਰ ਹੋ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖ ਕੇ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 28 ਸਤੰਬਰ ‘ਅੰਮ੍ਰਿਤ ਮਹੋਤਸਵ’ ਦਾ ਮਹੱਤਵਪੂਰਨ ਦਿਨ ਹੈ ਜਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਹਾੜੇ ਤੋਂ ਬਿਲਕੁਲ ਪਹਿਲਾਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਹ ਫ਼ੈਸਲਾ ਉਡੀਕਿਆ ਜਾ ਰਿਹਾ ਸੀ। ਮੋਦੀ ਨੇ ਇਸ ਫ਼ੈਸਲੇ ਲਈ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਘਰਸ਼ ਦੇ ਯੋਧਿਆਂ ਤੋਂ ਪ੍ਰੇਰਣਾ ਲੈ ਕੇ, ਉਨ੍ਹਾਂ ਦੇ ਆਦਰਸ਼ਾਂ ਨੂੰ ਮੰਨ ਕੇ, ਉਨ੍ਹਾਂ ਦੇ ਸੁਫ਼ਨਿਆਂ ਦੇ ਭਾਰਤ ਦੀ ਉਸਾਰੀ ਕਰਨੀ ਚਾਹੀਦੀ ਹੈ। ਸ਼ਹੀਦਾਂ ਦੀਆਂ ਯਾਦਗਾਰਾਂ, ਉਨ੍ਹਾਂ ਦੇ ਨਾਂ ਉਤੇ ਥਾਵਾਂ ਤੇ ਸੰਸਥਾਵਾਂ ਦੇ ਨਾਮ ਰੱਖੇ ਜਾਣ ਨਾਲ ਸਾਨੂੰ ਪ੍ਰੇਰਣਾ ਮਿਲਦੀ ਹੈ ਤੇ ਫ਼ਰਜ਼ ਦਾ ਅਹਿਸਾਸ ਹੁੰਦਾ ਹੈ।

ਤਕਰੀਬਨ 1 ਦਹਾਕੇ ਤੋਂ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ। ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ।

 

2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਦਰਜਾ ਦਿਵਾਉਣ ਦੇ ਲਈ ਏਅਰਪੋਰਟ ਦੀ ਉਸਾਰੀ ਸ਼ੁਰੂ ਹੋਈ ਸੀ।  ਸੂਬੇ ਦੇ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ ਸੀ ਪਰ ਅਖੀਰਲੇ ਮੌਕੇ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪਹੁੰਚ ਗਏ ਅਤੇ ਏਅਰਪੋਰਟ ‘ਤੇ ਹਰਿਆਣਾ ਦਾ ਵੀ ਬਰਾਬਰ ਦਾ ਹੱਕ ਦੱਸਿਆ।

2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਦਰਜਾ ਦਿਵਾਉਣ ਦੇ ਲਈ ਏਅਰਪੋਰਟ ਦੀ ਉਸਾਰੀ ਸ਼ੁਰੂ ਹੋਈ ਸੀ। ਸੂਬੇ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਕੀਤਾ ਸੀ ਪਰ ਅਖੀਰਲੇ ਮੌਕੇ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਉੱਥੇ ਪਹੁੰਚ ਗਏ ਅਤੇ ਏਅਰਪੋਰਟ ‘ਤੇ ਹਰਿਆਣਾ ਦਾ ਵੀ ਬਰਾਬਰ ਦਾ ਹੱਕ ਦੱਸਿਆ। ਬਸ ਉਸੇ ਦਿਨ ਤੋਂ ਦੋਵਾਂ ਸੂਬਿਆਂ ਵਿੱਚ ਵਿਵਾਦ ਸ਼ੁਰੂ ਹੋ ਗਿਆ। 11 ਸਤੰਬਰ 2015 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਏਅਰਪੋਰਟ ਦਾ ਦਰਜਾ ਦਿੰਦੇ ਹੋਏ ਇਸ ਦੇ ਨਵੇਂ ਟਰਮਿਨਲਸ ਦਾ ਉਦਘਾਟਨ ਕੀਤਾ ਪਰ ਨਾਂ ਨੂੰ ਲੈ ਕੇ ਰੇੜਕਾ ਜਾਰੀ ਰਿਹਾ। ਨਵਾਂ ਟਰਮਿਨਲ ਵੀ ਮੁਹਾਲੀ ਵਾਲੀ ਥਾਂ ‘ਤੇ ਬਣਾਇਆ ਗਿਆ ਸੀ।

ਪੰਜਾਬ ਸਰਕਾਰ ਦਾ ਦਾਅਵਾ ਸੀ ਕੌਮਾਂਤਰੀ ਹਵਾਈ ਅੱਡੇ ਲਈ ਸੂਬਾ ਸਰਕਾਰ ਨੇ ਜ਼ਮੀਨ ਦਿੱਤੀ ਹੈ, ਇਸ ਲਈ ਏਅਰਪੋਰਟ ਦਾ ਨਾਂ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਹੋਣਾ ਚਾਹੀਦਾ ਹੈ ਜਦਕਿ ਹਰਿਆਣਾ ਦਾ ਤਰਕ ਸੀ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੀ ਕੌਮਾਂਤਰੀ ਦਰਜਾ ਮਿਲਿਆ ਹੈ। ਇਸ ਲਈ ਚੰਡੀਗੜ੍ਹ ਇਸ ਨਾਲ ਜੁੜਿਆ ਹੋਣਾ ਚਾਹੀਦਾ ਹੈ।