Punjab

ਮੋਰਚੇ ‘ਤੇ ਪਹੁੰਚੇ ਧਾਮੀ ਨਾਲ ਹੋਇਆ ਅਜਿਹਾ ਵਤੀਰਾ, ਜਿਸਦੀ ਨਹੀਂ ਕੀਤੀ ਹੋਣੀ ਸੀ ਆਸ…

Mohali: Attack on Shiromani Committee President Harjinder Singh Dhami's vehicle

ਮੁਹਾਲੀ :  ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁਹਾਲੀ ਚੰਡੀਗੜ੍ਹ ਬਾਰਡਰ ‘ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ( Shiromani Committee President Harjinder Singh Dhami’ ) ਦੀ ਗੱਡੀ ‘ਤੇ ਕੁਝ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ ਹੈ। ਲੋਕਾਂ ਵਲੋਂ ਧਾਮੀ ਦਾ ਭਾਰੀ ਵਿਰੋਧ ਕਰਨ ਤੋਂ ਬਾਅਦ ਉਨ੍ਹਾਂ ਦੀ ਗੱਡੀ ਉੱਤੇ ਪਥਰਾਅ ਕੀਤਾ ਗਿਆ ਅਤੇ ਗੱਡੀ ਦਾ ਪਿਛਲਾ ਸ਼ੀਸ਼ਾ ਤੋੜ ਦਿੱਤਾ ਗਿਆ ਹੈ।

ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਪਿਛਲੇ ਇੱਕ ਹਫ਼ਤੇ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕੌਮੀ ਇਨਸਾਫ਼ ਮੋਰਚਾ ਲਾਇਆ ਹੋਇਆ ਹੈ। ਠੰਢ ਦੇ ਬਾਵਜੂਦ ਮੋਰਚੇ ਵਿੱਚ ਡਟੇ ਸਿੱਖਾਂ ਦੇ ਹੌਂਸਲੇ ਬੁਲੰਦ ਹਨ। ਅੱਜ ਧਰਨੇ ਵਿੱਚ ਸਮਾਜ ਸੇਵੀ ਸੰਸਥਾਵਾਂ, ਪੰਥ ਦਰਦੀ, ਇਨਸਾਫ਼ ਪਸੰਦ ਲੋਕ, ਕਿਸਾਨ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਹਨ।

ਕੁਝ ਦਿਨਾਂ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੀ ਸ਼ਾਮਲ ਹੋਏ ਸਨ। ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਵੱਡਾ ਵਿਵਾਦ ਖੜਾ ਹੋ ਗਿਆ ਸੀ। ਮੋਰਚੇ ਵਿੱਚ ਸ਼ਾਮਲ ਨੌਜਵਾਨਾਂ ਨੇ ਬਲਜੀਤ ਸਿੰਘ ਦਾਦੂਵਾਲ ਦੇ ਖਿਲਾਫ਼ ਨਾਅਰੇ ਲਾਉਂਦੇ ਹੋਏ ਉਨ੍ਹਾਂ ਨੂੰ ਪੰਥ ਦਾ ਗੱਦਾਰ ਤੱਕ ਕਹਿ ਦਿੱਤਾ ਸੀ। ਉਨ੍ਹਾਂ ਸਵਾਲ ਕੀਤਾ ਸੀ ਕਿ ਬਰਗਾੜੀ ਮੋਰਚੇ ਨੂੰ ਫਤਿਹ ਕਰਨ ਤੋਂ ਪਹਿਲਾਂ ਦਾਦੂਵਾਲ ਨੇ ਆਖਿਰ ਕਿਉਂ ਮੋਰਚਾ ਖਤਮ ਕਰ ਦਿੱਤਾ ਸੀ ? ਨੌਜਵਾਨਾਂ ਨੇ ਇਲਜ਼ਾਮ ਲਗਾਇਆ ਕਿ ਦਾਦੂਵਾਲ ਨੇ ਸਿੱਖ ਭਾਵਨਾਵਾਂ ਨੂੰ ਆਪਣਾ ਕੱਦ ਉੱਚਾ ਕਰਨ ਦੇ ਲਈ ਵਰਤਿਆ ਹੈ।