The Khalas Tv Blog Punjab ਮੁਹਾਲੀ : ਆਟੋ ਸਵਾਰ ਲੜਕੀ ਨਾਲ ਹੋਇਆ ਇਹ ਕਾਰਾ , ਦੋ ਮੁਲਜ਼ਮ ਗ੍ਰਿਫਤਾਰ
Punjab

ਮੁਹਾਲੀ : ਆਟੋ ਸਵਾਰ ਲੜਕੀ ਨਾਲ ਹੋਇਆ ਇਹ ਕਾਰਾ , ਦੋ ਮੁਲਜ਼ਮ ਗ੍ਰਿਫਤਾਰ

Mohali: Attempt to rape a girl in an auto two accused arrested

ਮੁਹਾਲੀ : ਆਟੋ ਸਵਾਰ ਲੜਕੀ ਨਾਲ ਜਬਰ-ਜਨਾਹ ਦੀ ਕੋਸ਼ਿਸ਼, ਦੋ ਮੁਲਜ਼ਮ ਗ੍ਰਿਫਤਾਰ

ਮੁਹਾਲੀ : ਔਰਤਾਂ ਲਈ ਕਦੇ ਵੀ ਸੁਰੱਖਿਅਤ ਨਹੀਂ ਰਹੀ ਹੈ। ਆਏ ਦਿਨ ਕਈ ਇਸ ਤਰਾਂ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਜੋ ਕਿ ਇਨਸਾਨਿਅਤ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ । ਇਸੇ ਤਰ੍ਹਾਂ ਦਾ ਮਾਮਲਾ ਮੁਹਾਲੀ ਦੇ ਟਰੈਫ਼ਿਕ ਲਾਈਟ ਪੁਆਂਇੰਟ ਫੇਜ਼-6 ਤੋਂ  ਸਾਹਮਣੇ ਆਇਆ ਹੈ ਜਿੱਥੇ ਆਟੋ ਵਿੱਚ ਸਵਾਰ ਹੋ ਕੇ ਜਾ ਰਹੀ ਮੁਟਿਆਰ ਨਾਲ ਆਟੋ ਚਾਲਕ ਅਤੇ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਨਾਲ ਮਿਲ ਕੇ ਛੇੜਛਾੜ ਅਤੇ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਸ਼ਿਕਾਇਤ ਮਿਲਣ ’ਤੇ ਮੁਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਦੋਵੇਂ ਮੁਲਜ਼ਮਾਂ ਮਲਕੀਤ ਸਿੰਘ ਉਰਫ਼ ਬੰਟੀ ਵਾਸੀ ਪਿੰਡ ਰਡਿਆਲਾ (ਖਰੜ) ਹਾਲ ਵਾਸੀ ਨੇੜੇ ਸਟੇਡੀਅਮ ਕੁਰਾਲੀ ਅਤੇ ਮਨਮੋਹਨ ਸਿੰਘ ਉਰਫ਼ ਮਨੀ ਵਾਸੀ ਪਿੰਡ ਸਿੰਘਪੁਰਾ (ਕੁਰਾਲੀ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਅਪਰਾਧ ਲਈ ਵਰਤਿਆ ਆਟੋ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਅੱਜ ਇੱਥੇ ਦੇਰ ਸ਼ਾਮ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਨੇ 13 ਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ ਇਸ ਜੁਰਮ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਇੱਥੋਂ ਦੇ ਫੇਜ਼-6 ਸਥਿਤ ਟਰੈਫ਼ਿਕ ਲਾਈਟ ਪੁਆਂਇੰਟ ਤੋਂ ਆਟੋ ਲੈ ਕੇ ਜਾ ਰਹੀ ਸੀ ਤਾਂ ਆਟੋ ਵਿੱਚ ਇਕ ਹੋਰ ਵਿਅਕਤੀ ਪਿਛਲੀ ਸੀਟ ’ਤੇ ਬੈਠਾ ਸੀ। ਰਸਤੇ ਵਿੱਚ ਆਟੋ ਚਾਲਕ ਅਤੇ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਨੇ ਲੜਕੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਦੀ ਕੁੱਟਮਾਰ ਕੀਤੀ ਗਈ।

ਮੁਲਜ਼ਮਾਂ ਨੇ ਪੀੜਤ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ। ਲੜਕੀ ਨੇ ਹਿੰਮਤ ਕਰਕੇ ਰਿਆਤ ਐਂਡ ਬਾਹਰਾ ਹਸਪਤਾਲ ਕੋਲ ਜਾ ਕੇ ਆਟੋ ’ਚੋਂ ਛਾਲ ਮਾਰ ਦਿੱਤੀ। ਇਸ ਕਾਰਨ ਪੀੜਤ ਲੜਕੀ ਨੂੰ ਸੱਟਾਂ ਵੀ ਲੱਗੀਆਂ ਹਨ। ਇਸ ਘਟਨਾ ਸਬੰਧੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਖਰੜ ਵਿੱਚ ਪਰਚਾ ਦਰਜ ਕੀਤਾ ਹੈ।

ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਇਸ ਸਬੰਧੀ ਐੱਸਪੀ (ਡੀ) ਅਮਨਦੀਪ ਸਿੰਘ ਬਰਾੜ, ਐੱਸਪੀ ਦਿਹਾਤੀ ਨਵਰੀਤ ਸਿੰਘ ਵਿਰਕ, ਡੀਐੱਸਪੀ ਖਰੜ ਰੁਪਿੰਦਰਦੀਪ ਕੌਰ ਸੋਹੀ ਅਤੇ ਡੀਐੱਸਪੀ (ਜਾਂਚ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਸਬ ਇੰਸਪੈਕਟਰ ਭਗਤਵੀਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆ ਗਈਆਂ ਸਨ। ਪੁਲਿਸ ਨੇ 12 ਘੰਟਿਆਂ ਦੇ ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Exit mobile version