The Khalas Tv Blog Punjab ਮੋਹਾਲੀ ਬਿਲਡਿੰਗ ਹਾਦਸਾ, ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾਸ਼ ਬਰਾਮਦ, ਦੇਖੋ ਤਸਵੀਰਾਂ…
Punjab

ਮੋਹਾਲੀ ਬਿਲਡਿੰਗ ਹਾਦਸਾ, ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾਸ਼ ਬਰਾਮਦ, ਦੇਖੋ ਤਸਵੀਰਾਂ…

ਮੁਹਾਲੀ : ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਕਰੀਬ 10 ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਫੌਜ ਅਤੇ NDRF ਦੀਆ ਟੀਮਾਂ ਵੱਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਅੱਜ ਬਚਾਅ ਕਾਰਜ ਦੌਰਾਨ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਹਰਿਆਣੇ ਦੇ ਨੌਜਵਾਨ ਦੱਸਿਆ ਜਾ ਰਿਹਾ ਹੈ, ਮ੍ਰਿਤਕ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ। ਅਭਿਸ਼ੇਕ ਦਾ ਪਰਿਵਾਰ ਅੰਬਾਲਾ ਦਾ ਰਹਿਣ ਵਾਲਾ ਸੀ। ਉਸ ਦਾ ਪਰਿਵਾਰ ਕੱਲ੍ਹ ਸ਼ਾਮ ਹੀ ਇੱਥੇ ਪਹੁੰਚ ਗਿਆ ਸੀ। ਅੱਜ ਅਭਿਸ਼ੇਕ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਮਾਤਮ ਛਾ ਗਿਆ।

NDRF ਅਤੇ ਫੌਜ ਦੀਆਂ ਟੀਮਾਂ ਕਰੀਬ 18 ਘੰਟਿਆਂ ਤੋਂ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਰਾਤ ਨੂੰ ਇੱਕ ਲੜਕੀ ਨੂੰ ਬਚਾਇਆ ਗਿਆ ਸੀ ਜੋ ਜ਼ਿੰਦਾ ਸੀ। ਹਾਲਾਂਕਿ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। ਅਜੇ ਵੀ 3 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਖਬਰ ਹੈ।

 

ਇੱਥੇ ਹੀ ਆਸ-ਪਾਸ ਦੇ ਲੋਕਾਂ ਦੇ ਮੁਤਾਬਕ ਹਾਲੇ ਵੀ ਮਲਬੇ ਹੇਠ 5 ਤੋਂ 7 ਜਣਿਆਂ ਦੇ ਦੱਬੇ ਹੋਣ ਦਾ ਖਦਸ਼ਾ ਹੈ।  ਅੱਜ ਸਵੇਰੇ ਡਾਕਟਰਾਂ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ। ਜਿਸ ਥਾਂ ‘ਤੇ ਇਮਾਰਤ ਡਿੱਗੀ ਸੀ, ਉੱਥੇ ਸੀਵਰੇਜ ਦੇ ਪਾਣੀ ਨਾਲ ਭਰਿਆ ਹੋਇਆ ਹੈ, ਜਿਸ ਕਾਰਨ ਮਲਬੇ ਹੇਠਾਂ ਦੱਬੇ ਲੋਕਾਂ ਦੇ ਬਚਣ ਦੀ ਉਮੀਦ ਘੱਟ ਹੈ।

ਹਾਦਸੇ ‘ਚ ਬਚੇ ਜਿਮ ਟ੍ਰੇਨਰ ਨੇ ਦੱਸਿਆ ਕਿ ਇਮਾਰਤ ਦੀਆਂ 3 ਮੰਜ਼ਿਲਾਂ ‘ਤੇ ਜਿੰਮ ਸਨ ਅਤੇ ਬਾਕੀ 2 ਮੰਜ਼ਿਲਾਂ ‘ਤੇ ਲੋਕ ਕਿਰਾਏ ‘ਤੇ ਰਹਿੰਦੇ ਸਨ। ਰਾਤ ਨੂੰ ਇਕ ਔਰਤ ਆਪਣੇ ਪਤੀ ਨੂੰ ਲੱਭਣ ਲਈ ਮੌਕੇ ‘ਤੇ ਪਹੁੰਚੀ ਸੀ। ਉਸ ਦਾ ਪਤੀ ਅਭਿਸ਼ੇਕ ਇੱਥੇ ਜਿੰਮ ਕਰਨ ਆਇਆ ਸੀ। ਹਾਦਸੇ ਦੇ ਬਾਅਦ ਤੋਂ ਉਸ ਦਾ ਫੋਨ ਬੰਦ ਹੈ। ਸਵੇਰੇ ਬਰਾਮਦ ਹੋਈ ਲਾਸ਼ ਅਭਿਸ਼ੇਕ ਦੀ ਹੈ।

Exit mobile version