Punjab

ਮਾਲਵਿੰਦਰ ਸਿੰਘ ਮਾਲੀ 1 ਅਕਤੂਬਰ ਤੱਕ ਜੇਲ੍ਹ ’ਚ

ਬਿਉਰੋ ਰਿਪੋਰਟ: ਮੁਹਾਲੀ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਾਲਵਿੰਦਰ ਸਿੰਘ ਮਾਲੀ ਮੁਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਆਈ.ਟੀ. ਐਕਟ ਅਧੀਨ ਉਨ੍ਹਾਂ ਵੱਲੋਂ ਪਾਈ ਕਿਸੇ ਪੋਸਟ ਕਾਰਨ ਉਨ੍ਹਾਂ ਨੂੰ ਫੜਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਆਈ.ਟੀ. ਸਿਟੀ ਥਾਣਾ ਮੁਹਾਲੀ ’ਚ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਧਾਰਾ 196 ਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ।

ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਇਸ ਗ੍ਰਿਫ਼ਤਾਰੀ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਹੈ।

ਸਬੰਧਿਤ ਖ਼ਬਰ – ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ