Punjab

ਮੁਹਾਲੀ ਪੁਲਿਸ ਨੇ ਦੋ ਮਸਲਿਆਂ ਹਾਸਲ ਕੀਤੀ ਕਾਮਯਾਬੀ…

Mohali Police achieved success in two issues...

ਮੁਹਾਲੀ ਪੁਲਿਸ ਨੇ ਅੱਜ ਦੋ ਵੱਡੇ ਮੁੱਦਿਆਂ ਨੂੰ ਲੈ ਕੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ, ਜਿਨ੍ਹਾਂ ਵਿੱਚ ਇੱਕ ਮੁੱਦਾ ਕਤਲ ਕਾਂਡ ਦਾ ਸੀ ਅਤੇ ਦੂਸਰਾ ਹਥਿਆਰਾਂ ਨੂੰ ਸਪਲਾਈ ਕਰਨ ਵਾਲਾ ਮੇਨ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਹਿਲਾ ਮਸਲਾ

ਪੁਲਿਸ ਨੇ ਦੱਸਿਆ ਕਿ ਉਸਨੇ 24 ਨਾਜਾਇਜ਼ ਅਸਲੇ ਅਤੇ 12 ਜਿਊਂਦਾ ਰਾਊਂਡ ਬਰਾਮਦ ਕੀਤੇ ਹਨ। ਦੋਸ਼ੀ ਵਿਕਰਾਂਤ ਪਨਵਰ ਚਾਰ ਗੈਂਗਾਂ ਨੂੰ ਹਥਿਆਰ ਸਪਲਾਈ ਕਰ ਚੁੱਕਿਆ ਹੈ। ਵਿਕਰਾਂਤ ਹਥਿਆਰਾਂ ਦਾ ਮੇਨ ਸਪਲਾਇਰ ਹੈ, ਜੋ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੁਲਿਸ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਸੀਂ ਅਗਲੇ ਆਉਣ ਵਾਲੇ ਦਿਨਾਂ ਵਿੱਚ 10 ਹੋਰ ਹਥਿਆਰ ਬਰਾਮਦ ਕਰਾਂਗੇ। ਇਹ ਹਥਿਆਰ ਯੂਪੀ ਤੇ ਮੇਰਠ ਤੋਂ ਲਿਆਂਦੇ ਗਏ ਹਨ।

ਦੂਜਾ ਮਸਲਾ

ਮੁਹਾਲੀ ਵਿਖੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 16/17 – 07- 2023 ਦੀ ਦਰਮਿਆਨੀ ਰਾਤ ਨੂੰ ਥਾਣਾ ਸਿਟੀ ਖਰੜ ਦੇ ਏਰੀਆ ਵਿਚ ਪੈਂਦੀ ਸਰਪੰਚ ਕਲੋਨੀ ਦੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅਨੁਜ ਦਾ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੇ ਸਾਥੀ ਪੁਨੀਤ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ।

ਉਨ੍ਹਾਂ ਨੇ ਦੱਸਿਆ ਮੁਲਜ਼ਮਾਂ ਦੀ ਪਛਾਣ ਉਜਵਲ ਭਾਰਦਵਾਜ ਉਰਫ ਉਜੀ ਅਤੇ ਕਰਨਦੀਪ ਸ਼ੀਓਰਨ ਵਜੋਂ ਹੋਈ ਹੈ। ਉਨਾਂ ਨੇ ਦੱਸਿਆ ਕਿ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਸ ਦੌਰਾਨ ਤਫਤੀਸ਼ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵਲੋਂ ਇਸ ਕਤਲ ਦੇ ਕੇਸ ਨੂੰ ਟਰੇਸ ਕਰਦੇ ਹੋਏ ਦੋ ਨੌਜਵਾਨਾਂ ਉਜਵਲ ਭਾਰਦਵਾਜ ਉਰਫ ਉਸੀ ਅਤੇ ਕਰਮਦੀਪ ਸ਼ੀਓਰਨ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿਚ ਵਰਤੇ ਹਥਿਆਰਾਂ ਅਤੇ ਮੋਟਰਸਾਈਕਲ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਇਸ ਸਾਰੇ ਮਾਮਲੇ ਦਾ ਕਾਰਨ ਨਿੱਜੀ ਰੰਜ਼ਿਸ ਦੱਸਿਆ ਹੈ।