Punjab

ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਦੇ 3 ਗੁਰਗੇ ਕੀਤੇ ਗ੍ਰਿਫ਼ਤਾਰ, ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ

Mohali police arrested 3 henchmen of gangster Lawrence, they used to extort money by threatening people.

ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਤਿੰਨੋਂ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਪੁਲਿਸ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਉਂਜ ਮੁਹਾਲੀ ਪੁਲਿਸ ਇਸ ਮਾਮਲੇ ਵਿੱਚ ਹਾਲੇ ਜ਼ਿਆਦਾ ਖ਼ੁਲਾਸਾ ਨਹੀਂ ਕਰ ਰਹੀ ਹੈ।

ਮੋਹਾਲੀ ਪੁਲਿਸ ਨੇ ਵੀਰਵਾਰ ਨੂੰ ਲਾਰੈਂਸ ਗੈਂਗ ਦੇ ਸਰਗਨਾ ਗੁਰਪਾਲ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਪਿੰਡ ਰਣਖੰਡੀ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ 0.30 ਬੋਰ ਦਾ ਚੀਨ ਦਾ ਬਣਿਆ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਹੋਏ ਹਨ।

6 ਨਵੰਬਰ ਨੂੰ ਜ਼ੀਰਕਪੁਰ ਕਸਬੇ ਦੇ ਵੀਆਈਪੀ ਰੋਡ ’ਤੇ ਮੁਹਾਲੀ ਪੁਲੀਸ ਅਤੇ ਲਾਰੈਂਸ ਦੇ ਗੁੰਡਿਆਂ ਵਿਚਕਾਰ ਮੁਕਾਬਲਾ ਹੋਇਆ ਸੀ। ਇਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਮਨਜੀਤ ਸਿੰਘ ਉਰਫ਼ ਗੁਰੀ ਨੂੰ ਗੋਲੀ ਮਾਰ ਕੇ ਕਾਬੂ ਕੀਤਾ ਸੀ। ਜਦਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਗੁਰਪਾਲ ਸਿੰਘ ਉਹੀ ਮੁਲਜ਼ਮ ਹੈ ਜੋ ਉਸ ਦਿਨ ਮੁਕਾਬਲੇ ਦੌਰਾਨ ਫਰਾਰ ਹੋ ਗਿਆ ਸੀ।

ਕਾਬੂ ਕੀਤੇ ਮਨਜੀਤ ਸਿੰਘ ਉਰਫ਼ ਗੁਰੀ ਤੋਂ ਪੁੱਛਗਿੱਛ ‘ਚ ਖ਼ੁਲਾਸਾ ਹੋਇਆ ਕਿ ਗੁਰਪਾਲ ਸਿੰਘ ਮੌਕੇ ਤੋਂ ਫਰਾਰ ਹੋ ਕੇ ਉੱਤਰ ਪ੍ਰਦੇਸ਼ ਚਲਾ ਗਿਆ ਸੀ। ਉਸ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਦੋ ਅਣਪਛਾਤੇ ਨੌਜਵਾਨਾਂ ਕੋਲੋਂ ਹਥਿਆਰ ਖੋਹ ਲਏ ਸਨ। ਉਹ ਨੌਜਵਾਨ ਮੋਟਰਸਾਈਕਲ ‘ਤੇ ਆਇਆ ਸੀ। ਦੋਵਾਂ ਨੇ ਜ਼ੀਰਕਪੁਰ ਵਿੱਚ ਹੀ ਕੋਈ ਵੱਡੀ ਵਾਰਦਾਤ ਕਰਨੀ ਸੀ।