‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਵਾਲੇ ਸਾਬਕਾ DGP ਸੁਮੇਧ ਸੈਣੀ ਨੂੰ ਮੁਹਾਲੀ ਪੁਲਿਸ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਸੈਣੀ ਨੂੰ ਮਟੌਰ ਥਾਣੇ ਵਿੱਚ ‘ਸਿਟ’ ਕੋਲ ਕੱਲ੍ਹ 23 ਸਤੰਬਰ ਨੂੰ ਸਵੇਰੇ 11 ਵਜੇ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਹਾਲਾਂਕਿ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਕਰਵਾਉਣ ਦੇ ਬਾਵਜੂਦ ਹਾਲੇ ਤੱਕ ਸਾਬਕਾ DGP ਪੁਲੀਸ ਕੋਲ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ। ਜਦਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਂਦਿਆਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ। 21 ਸਤੰਬਰ ਸੋਮਵਾਰ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਉਹ ‘ਸਿੱਟ’ ਅੱਗੇ ਪੇਸ਼ ਨਹੀਂ ਹੋਏ ਸਨ।

Related Post
India, International, Khaas Lekh, Khalas Tv Special, Video
ਕੀ ਤੁਸੀਂ 8 ਲੋਕਾਂ ਦੀ ਜ਼ਿੰਦਗੀ ਬਚਾਉਣਾ ਚਾਹੁੰਦੇ ਹੋ
August 14, 2026
