ਦੇਸ਼ ਵਿਰੋਧੀ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਐਤਵਾਰ ਨੂੰ ਲੁਧਿਆਣਾ ਦੇ ਰਹਿਣ ਵਾਲੇ ਬਦਨਾਮ ਅੱਤਵਾਦੀ ਕਸ਼ਮੀਰ ਸਿੰਘ ਗਲਵਾੜੀ ਨੂੰ ਬਿਹਾਰ ਦੇ ਮੋਤੀਹਾਰੀ ਤੋਂ ਗ੍ਰਿਫ਼ਤਾਰ ਕੀਤਾ।
ਗਲਵੜੀ 2016 ਵਿੱਚ ਪੰਜਾਬ ਦੀ ਨਾਭਾ ਜੇਲ੍ਹ ਤੋਂ ਭੱਜਣ ਵਾਲੇ ਛੇ ਅਪਰਾਧੀਆਂ ਵਿੱਚੋਂ ਇੱਕ ਸੀ ਅਤੇ 2022 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫੀਆ ਦਫਤਰ ‘ਤੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਹਮਲੇ ਦਾ ਮੁੱਖ ਦੋਸ਼ੀ ਵੀ ਹੈ।
ਗ੍ਰਿਫ਼ਤਾਰ ਕੀਤਾ ਗਿਆ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਕਰੀਬੀ ਸਾਥੀ ਹੈ। ਐਨਆਈਏ ਦੇ ਅਨੁਸਾਰ, ਉਹ ਨਾ ਸਿਰਫ਼ ਸਾਜ਼ਿਸ਼ਾਂ ਵਿੱਚ ਸ਼ਾਮਲ ਸੀ ਬਲਕਿ ਅੱਤਵਾਦੀ ਨੈੱਟਵਰਕ ਨੂੰ ਪਨਾਹ, ਲੌਜਿਸਟਿਕਲ ਸਹਾਇਤਾ ਅਤੇ ਫੰਡਿੰਗ ਵੀ ਪ੍ਰਦਾਨ ਕਰ ਰਿਹਾ ਸੀ।ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਉਸਨੂੰ ਭਗੌੜਾ ਐਲਾਨਿਆ ਸੀ ਅਤੇ ਉਸਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।