India Punjab

ਮੁਹਾਲੀ RPG ਕੇਸ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤੇ ਵੱਡੇ ਖੁਲਾਸੇ

Delhi Police

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ ‘ਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ (RPG) ਹਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਯੂਪੀ ਦਾ ਰਹਿਣ ਵਾਲਾ ਹੈ ਅਤੇ ਅੱਤਵਾਦੀਆਂ ਦਾ ਮਦਦਗਾਰ ਹੈ। ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ ‘ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ। ਮੋਹਾਲੀ ਹੈੱਡਕੁਆਟਰ ‘ਤੇ ਹੋਏ ਹਮਲੇ ਨੂੰ ਲੈ ਕੇ ਮਾਨ ਸਰਕਾਰ ‘ਤੇ ਵੀ ਵਿਰੋਧੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ। ਇਹ ਸਪੈਸ਼ਲ ਸੈੱਲ ਗੁਰੂ ਹਰਗੋਬਿੰਦ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੰਮ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨਾਬਾਲਗ ਹੈ। ਇਸ ਪਿੱਛੇ ਆਈਐੱਸਆਈ ਦਾ ਹੱਥ ਵੀ ਦੱਸਿਆ ਜਾ ਰਿਹਾ ਹੈ।

ਦਿੱਲੀ ਪੁਲਿਸ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਇਹ ਖੁਲਾਸਾ ਕੀਤਾ ਕਿ ਮੁਲਜ਼ਮਾਂ ਨੇ 4 ਮਹੀਨਿਆਂ ‘ਚ 18 ਸੂਬਿਆਂ ‘ਚ ਪਨਾਹ ਲਈ। ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਉਤੇ ਹੋਏ ਹਮਲੇ ਦੇ ਤੁਰੰਤ ਬਾਅਦ ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜੋ ਰਾਕੇਟ ਫਾਇਰ ਹੋਇਆ ਸੀ, ਉਸ ਵਿਚ ਇਕ ਮੁਲਜ਼ਮ ਸੀ ਦੀਪਕ ਸੂਰਖਪੁਰ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ ਤੇ ਦੂਜਾ ਮੁਲਜ਼ਮ ਨਾਬਾਲਗ ਹੈ ਤੇ ਉਹ ਯੂਪੀ ਦਾ ਰਹਿਣ ਵਾਲਾ ਹੈ।

ਇਨ੍ਹਾਂ ਦੋਵਾਂ ਨੇ ਹੋਰ ਵੀ ਕਈ ਗੰਭੀਰ ਕ੍ਰਾਈਮ ਵੀ ਕੀਤੇ ਹੋਏ ਹਨ ਜਿਨ੍ਹਾਂ ਵਿਚੋਂ ਮੁੱਖ ਕ੍ਰਾਈਮ ਸੀ ਪਿਛਲੇ ਸਾਲ 4 ਅਗਸਤ 2021 ਨੂੰ ਇਨ੍ਹਾਂ ਨੇ ਅੰਮ੍ਰਿਤਸਰ ਵਿਚ ਹਸਪਤਾਲ ਵਿਚ ਰਾਣਾ ਕੰਧੋਵਾਲੀਆ ਜੋ ਕਿ ਰਾਣਾ ਬਿਸ਼ਨੋਈ ਦੇ ਵਿਰੋਧੀ ਗੈਂਗ ਦਾ ਮੁੱਖ ਸ਼ੂਟਰ ਸੀ, ਨੂੰ ਮਾਰਿਆ ਸੀ। ਇਸ ਵਿਚ ਹੋਰ 2 ਲੋਕ ਵੀ ਸ਼ਾਮਲ ਸੀ। ਉਸ ਘਟਨਾ ਨੂੰ ਅੰਜਾਮ ਦੇਣ ਦੇ ਬਾਅਦ ਇਸ ਸਾਲ 5 ਅਪ੍ਰੈਲ 2022 ਨੂੰ ਸੰਜੇ ਬਿਆਨੀ ਨਾਂਦੇੜ ਦਾ ਬਿਲਡਰ ਸੀ, ਨੂੰ ਮਾਰਿਆ। ਇਸ ਪਿੱਛੇ ਹਰਵਿੰਦਰ ਸਿੰਘ ਰਿੰਦਾ ਦਾ ਹੱਥ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਜਿਸ ਨੇ ਇਮਾਰਤ ਦੀ ਇੱਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ। ਇਸ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਪੁਲਿਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਦੇ ਸਾਥੀ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਸੋਨੂੰ ਲੌਜਿਸਟਿਕਸ ਸਪੋਰਟ ਵਿੱਚ ਵੀ ਸ਼ਾਮਲ ਸੀ ਅਤੇ ਨਿਸ਼ਾਨ ਸਿੰਘ ਦੇ ਨਾਲ ਸੀ।