Punjab

ਮੋਹਾਲੀ ਵਿੱਚ ਚੋਰੀ ਛੁਪੇ ਕਰ ਰਿਹਾ ਸੀ ਇਹ ਕਾਰਾ, ਜਦੋਂ ਫੜਿਆ ਗਿਆ ਤਾਂ ਪੁਲਿਸ ਦੇ ਵੀ ਉੱਡੇ ਹੋਸ਼

Mohali: The shooter of Bambiha gang was arrested with weapons

ਮੁਹਾਲੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।

ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਸਮਰਾਲਾ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਥਾਣਾ ਸਮਰਾਲਾ ਅਧੀਨ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।ਜਾਣਕਾਰੀ ਦਿੰਦਿਆਂ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਗਤੀਵਿਧੀਆਂ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ।

ਇਸ ਦੌਰਾਨ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜੇ ਕਾਬੂ ਕਰ ਲਿਆ ਗਿਆ। ਮੁਲਜ਼ਮ ਆਪਣੇ ਇੱਕ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਟਿਆਲਾ ਤੋਂ ਮੁਹਾਲੀ ਪਹੁੰਚਿਆ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਰੋਹ ਦੇ ਸਰਗਰਮ ਮੈਂਬਰ ਜਸਵਿੰਦਰ ਸਿੰਘ ਉਰਫ਼ ਖੱਟੂ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਾ ਸੀ। ਜਸਵਿੰਦਰ ਖੱਟੂ ਉਹੀ ਮੁਲਜ਼ਮ ਹੈ ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਰਿਹਾਅ ਹੋਇਆ ਸੀ ਅਤੇ ਜਾਅਲੀ ਪਛਾਣ ਅਤੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਹਾਸਲ ਕਰਕੇ ਭਾਰਤ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਐਸਐਸਓਸੀ ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 25, 25 (7), 25 (8) ਅਸਲਾ ਐਕਟ ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।