The Khalas Tv Blog Punjab ਮੁਹਾਲੀ ਨੂੰ ਜਲਦ ਮਿਲਣਗੇ ਤਿੰਨ ਨਵੇਂ ਹਸਪਤਾਲ
Punjab

ਮੁਹਾਲੀ ਨੂੰ ਜਲਦ ਮਿਲਣਗੇ ਤਿੰਨ ਨਵੇਂ ਹਸਪਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ 3 ਨਵੇਂ ਹਸਪਤਾਲ ਬਣਾਏ ਜਾਣਗੇ, ਜਿਨ੍ਹਾਂ ‘ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਮੁਹਾਲੀ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਦਾ ਦਾਅਵਾ ਕੀਤਾ ਹੈ।

  • ਮੁਹਾਲੀ ਦੇ ਸੈਕਟਰ-69 ਵਿੱਚ ਕਰੀਬ 1 ਕਰੋੜ 3 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣੇਗਾ।
  • ਮੁਹਾਲੀ ਦੇ ਸੈਕਟਰ-79 ਵਿੱਚ ਕਰੀਬ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਨਗੇ।
  • ਪਿੰਡ ਸਨੇਟਾ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਪੇਂਡੂ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾ ਰਿਹਾ ਹੈ।
  • ਮੁਹਾਲੀ ਦੇ ਫੇਜ਼-23 ਬੀ 1 ਵਿੱਚ 10 ਕਰੋੜ ਦੀ ਲਾਗਤ ਨਾਲ ਬਣ ਰਿਹਾ ਕਮਿਊਨਿਟੀ ਹੈਲਥ ਸੈਂਟਰ ਵੀ ਇਸ ਸਾਲ ਅਕਤੂਬਰ ਵਿੱਚ ਪੂਰਾ ਹੋ ਜਾਵੇਗਾ।
  • ਮੁਹਾਲੀ ਦੇ ਫੇਜ਼-6 ਵਿੱਚ ਡਾ. ਬੀ.ਆਰ.ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿੱਚ ਇਸ ਸਾਲ ਦਾਖ਼ਲੇ ਸ਼ੁਰੂ ਹੋਣ ਜਾ ਰਹੇ ਹਨ।

    ਬਲਬੀਰ ਸਿੱਧੂ ਨੇ ਇਹਨਾਂ ਸਾਰੀਆਂ ਸਿਹਤ ਸੰਸਥਾਵਾਂ ਦੀ ਉਸਾਰੀ 4 ਤੋਂ 6 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਣ ਦਾ ਦਾਅਵਾ ਕੀਤਾ ਹੈ।
Exit mobile version