The Khalas Tv Blog India ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ, ਪਰਿਵਾਰ ਨੇ ਕਰਜ਼ਾ ਚੁੱਕ ਕੇ ਪੜ੍ਹਾਈ ਲਈ ਭੇਜਿਆ ਸੀ, ਪਰਿਵਾਰ ‘ਚ ਸੋਗ
India International Punjab

ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ, ਪਰਿਵਾਰ ਨੇ ਕਰਜ਼ਾ ਚੁੱਕ ਕੇ ਪੜ੍ਹਾਈ ਲਈ ਭੇਜਿਆ ਸੀ, ਪਰਿਵਾਰ ‘ਚ ਸੋਗ

Mohali youth dies in road accident in Canada

 ਮੁਹਾਲੀ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਨੌਜਵਾਨ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। 23 ਅਕਤੂਬਰ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਪਿਛਲੇ ਸਾਲ ਕੈਨੇਡਾ ਪੜ੍ਹਨ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਆਪਣੇ ਲੜਕੇ ਗੁਰਜਿੰਦਰ ਸਿੰਘ ਨੂੰ ਪਿਛਲੇ ਸਾਲ ਅਗਸਤ ਵਿੱਚ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ।

ਗੁਰਜਿੰਦਰ ਸਿੰਘ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਕਾਰ ‘ਚ ਕਾਲਜ ਤੋਂ ਵਾਪਸ ਆਉਂਦੇ ਸਮੇਂ ਖਾੜੀ ਰੋਡ ‘ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਗੁਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬਾਅਦ ‘ਚ ਉਸ ਦੀ ਮੌਤ ਹੋ ਗਈ। ਗੁਰਜਿੰਦਰ ਸਿੰਘ ਦੀ ਲਾਸ਼ ਪਿੰਡ ਸ਼ੰਭੂ ਕਲਾਂ ਪੁੱਜੀ ਹੈ, ਜਿੱਥੇ ਉਸ ਦਾ ਸਸਕਾਰ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਨ੍ਹਾਂ ਦੇ ਲੜਕੇ ਦੀ ਲਾਸ਼ ਪਿੰਡ (ਸ਼ੰਭੂ ਕਲਾਂ) ਲਿਆਉਣ ਦੀ ਅਪੀਲ ਕੀਤੀ ਪਰ ਕਿਸੇ ਨੇ ਕੋਈ ਮਦਦ ਨਹੀਂ ਕੀਤੀ। ਕੈਨੇਡਾ ‘ਚ ਪੜ੍ਹ ਰਹੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਕਾਲਜ ਦੀ ਫ਼ੀਸ ਰੋਕ ਕੇ ਉਸ ਪੈਸੇ ਨਾਲ ਲਾਸ਼ ਨੂੰ ਪੰਜਾਬ ਭੇਜਣ ਦਾ ਫ਼ੈਸਲਾ ਕੀਤਾ।

Exit mobile version